Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਅੱਖਾਂ 'ਚ ਮਿਰਚਾਂ ਪਾ ਕੇ ਨਕਦੀ ਲੁੱਟੀ, ਪੁਲਸ ਨੇ ਦਰਜ ਕੀਤਾ ਮਾਮਲਾ

ਅੱਖਾਂ ‘ਚ ਮਿਰਚਾਂ ਪਾ ਕੇ ਨਕਦੀ ਲੁੱਟੀ, ਪੁਲਸ ਨੇ ਦਰਜ ਕੀਤਾ ਮਾਮਲਾ

 

 

ਬੁਢਲਾਡਾ : ਸਥਾਨਕ ਸ਼ਹਿਰ ਅੰਦਰ ਕੰਮ-ਧੰਦੇ ਲਈ ਆ ਰਹੇ ਦੋ ਭਰਾਵਾਂ ਦੀਆਂ ਅੱਖਾਂ ‘ਚ ਮਿਰਚਾਂ ਪਾ ਕੇ ਕਾਰ ਸਵਾਰ ਵਿਅਕਤੀਆਂ ਵੱਲੋਂ ਹਜ਼ਾਰਾਂ ਰੁਪਏ ਦੀ ਨਕਦੀ ਖੋਹਣ ਦੀ ਖ਼ਬਰ ਮਿਲੀ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਭਰਾ ਨਾਲ ਸਕੂਟਰ ‘ਤੇ ਪਿੰਡ ਅਹਿਮਦਪੁਰ ਤੋਂ ਬੁਢਲਾਡਾ ਸ਼ਹਿਰ ਵੱਲ ਆ ਰਹੇ ਸਨ।

 

ਇਸ ਦੌਰਾਨ ਕਾਰ ਸਵਾਰ ਵਿਅਕਤੀਆਂ ਨੇ ਉਨ੍ਹਾਂ ਦੀਆਂ ਅੱਖਾਂ ‘ਚ ਮਿਰਚਾ ਪਾ ਦਿੱਤੀਆਂ। ਉਹ 70 ਹਜ਼ਾਰ ਦੀ ਨਕਦੀ ਅਤੇ 2 ਖ਼ਾਲੀ ਚੈੱਕ ਉਨ੍ਹਾਂ ਤੋਂ ਖੋਹ ਕੇ ਫ਼ਰਾਰ ਹੋ ਗਏ। ਸਥਾਨਕ ਸਿਟੀ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।