Become a member

Get the best offers and updates relating to Liberty Case News.

― Advertisement ―

spot_img
spot_img
HomeBig Newsਰਿਸ਼ਤਿਆਂ ਦਾ ਘਾਣ ! ਦਾਦੇ ਨੇ ਆਪਣੀ ਹੀ ਪੋਤੀ ਨਾਲ ਕੀਤੀ ਗੰਦੀ...

ਰਿਸ਼ਤਿਆਂ ਦਾ ਘਾਣ ! ਦਾਦੇ ਨੇ ਆਪਣੀ ਹੀ ਪੋਤੀ ਨਾਲ ਕੀਤੀ ਗੰਦੀ ਕਰਤੂਤ

 

ਨੈਸ਼ਨਲ ਡੈਸਕ ਉੱਤਰ ਪ੍ਰਦੇਸ਼ ਦੇ ਭਦੋਹੀ ਜਿਲ੍ਹੇ ਤੋਂ ਇਕ ਸ਼ਰਮਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ 58 ਸਾਲਾ ਵਿਅਕਤੀ ਨੂੰ ਆਪਣੀ 6 ਸਾਲਾ ਪੋਤੀ ਦੇ ਨਾਲ ਕਥਿਤ ਤੌਰ ’ਤੇ ਜਬਰ-ਜ਼ਨਾਹ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮ ਨੂੰ ਉਸ ਦੇ ਪਰਿਵਾਰ ਵਾਲਿਆਂ ਨੇ ਰੰਗੇ ਹੱਥੀਂ ਫੜ ਲਿਆ ਸੀ ਪਰ ਜਦੋਂ ਪਰਿਵਾਰਕ ਮੈਂਬਰ ਬੱਚੀ ਨੂੰ ਹਸਪਤਾਲ ਲੈ ਕੇ ਗਏ ਤਾਂ ਉਹ ਭੱਜ ਗਿਆ। ਕੋਤਵਾਲੀ ਥਾਣਾ ਇੰਚਾਰਜ ਸੱਚਿਦਾਨੰਦ ਪਾਂਡੇ ਨੇ ਦੱਸਿਆ ਕਿ 17 ਮਾਰਚ ਨੂੰ ਬੱਚੀ ਦੀ ਮਾਂ ਘਰ ’ਚ ਨਹੀਂ ਸੀ ਅਤੇ ਪਰਿਵਾਰ ਦੇ ਹੋਰ ਮੈਂਬਰ ਘਰ ਦੀ ਹੇਠਲੀ ਮੰਜ਼ਿਲ ’ਤੇ ਸਨ, ਤਾਂ ਸਵੇਰੇ ਕਰੀਬ 5 ਵਜੇ ਬੱਚੀ ਦੀਆਂ ਚੀਕਾਂ ਸੁਣ ਕੇ ਉਹ ਉੱਪਰਲੀ ਮੰਜ਼ਿਲ ’ਤੇ ਆਏ ਤਾਂ ਉਨ੍ਹਾਂ ਨੇ ਦੇਖਿਆ ਕਿ ਬੱਚੀ ਦਾ ਦਾਦਾ ਉਸ ਨਾਲ ਜ਼ਬਰਦਸਤੀ ਕਰ ਰਿਹਾ ਸੀ।ਪਾਂਡੇ ਨੇ ਦੱਸਿਆ ਕਿ ਬੱਚੀ ਦੇ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ ਅਤੇ ਇਸੇ ਦੌਰਾਨ ਮੌਕੇ ਦਾ ਫਾਇਦਾ ਉਠਾ ਕੇ ਮੁਲਜ਼ਮ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਬੱਚੀ ਦੀ ਹਾਲਤ ’ਚ ਸੁਧਾਰ ਹੋਣ ਤੋਂ ਬਾਅਦ ਉਸ ਦੇ ਪਿਤਾ ਨੇ ਵੀਰਵਾਰ ਦੇਰ ਰਾਤ ਆਪਣੇ ਪਿਤਾ ਦੇ ਖ਼ਿਲਾਫ ਲਿਖਤੀ ਸ਼ਿਕਾਇਤ ਦਰਜ ਕਰਵਾਈ। ਪਾਂਡੇ ਨੇ ਦੱਸਿਆ ਕਿ ਆਪਣੇ ਇਕ ਰਿਸ਼ਤੇਦਾਰ ਦੇ ਘਰ ’ਚ ਲੁਕੇ ਮੁਲਜ਼ਮ ਨੂੰ ਵੀਰਵਾਰ ਨੂੰ ਇਕ ਸੂਚਨਾ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ।