Wednesday, December 25, 2024

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਰਸੋਈ ਤੇ ਵੱਧ ਗਿਆ ਫਿਰ ਬੋਝ, ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਚ...

ਰਸੋਈ ਤੇ ਵੱਧ ਗਿਆ ਫਿਰ ਬੋਝ, ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਚ ਹੋਇਆ ਵਾਧਾ

ਦਿੱਲੀ- ਆਮ ਜਨਤਾ ਨੂੰ ਅਕਤੂਬਰ ਦੇ ਪਹਿਲੇ ਦਿਨ ਵੱਡਾ ਝਟਕਾ ਲੱਗਾ ਹੈ। ਤਿਉਹਾਰਾਂ ਤੋਂ ਪਹਿਲਾਂ ਐੱਲ.ਪੀ.ਜੀ. ਗੈਸ ਸਿਲੰਡਰ ਮਹਿੰਗਾ ਹੋ ਗਿਆ ਹੈ। 1 ਅਕਤੂਬਰ, 2024 ਤੋਂ 19 ਕਿਲੋ ਦੇ ਵਪਾਰਕ ਐੱਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ 48.50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਹ ਨਵੀਆਂ ਦਰਾਂ ਦੇਸ਼ ਭਰ ਵਿਚ ਲਾਗੂ ਹੋ ਗਈਆਂ ਹਨ।

ਹਾਲਾਂਕਿ 14.2 ਕਿਲੋਗ੍ਰਾਮ ਦੇ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, ਜਿਸ ਨਾਲ ਆਮ ਘਰਾਂ ਨੂੰ ਰਾਹਤ ਮਿਲ ਸਕਦੀ ਹੈ। ਪਰ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ਵਧਣ ਕਾਰਨ ਹੋਟਲਾਂ, ਰੈਸਟੋਰੈਂਟਾਂ ਅਤੇ ਢਾਬਿਆਂ ‘ਤੇ ਖਾਣ-ਪੀਣ ਦੀਆਂ ਕੀਮਤਾਂ ‘ਚ ਵਾਧਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਇਨ੍ਹਾਂ ਥਾਵਾਂ ‘ਤੇ ਮੁੱਖ ਤੌਰ ‘ਤੇ ਵਪਾਰਕ ਗੈਸ ਸਿਲੰਡਰਾਂ ਦੀ ਵਰਤੋਂ ਹੁੰਦੀ ਹੈ |

ਅਕਤੂਬਰ 2024 ਸਮੇਤ ਪਿਛਲੇ ਤਿੰਨ ਮਹੀਨਿਆਂ ਵਿਚ ਵਪਾਰਕ ਐੱਲ.ਪੀ.ਜੀ. ਸਿਲੰਡਰਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿਚ ਸਤੰਬਰ ਵਿਚ 39 ਰੁਪਏ ਅਤੇ ਅਗਸਤ ਵਿਚ 8-9 ਰੁਪਏ ਦਾ ਵਾਧਾ ਹੋਇਆ ਸੀ।