ਲੁਧਿਆਣਾ : ਲੁਧਿਆਣਾ ਪੱਛਮੀ ਉਪ ਚੋਣ ਲਈ ਵੋਟਾਂ ਪੈਣ ਦਾ ਕੰਮ ਸਵੇਰ 7 ਵਜੇ ਤੋਂ ਅਮਨ ਅਮਾਨ ਨਾਲ ਜਾਰੀ ਹੈ। ਇਸ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਨੇ ਵੀ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਪਰਉਪਕਾਰ ਸਿੰਘ ਵੋਟ ਪਾਉਣ ਲਈ ਜੀ.ਜੀ.ਐੱਨ. ਪਬਲਿਕ ਸਕੂਲ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਦਾ ਹਾਂ ਜੋ ਸਵੇਰ ਤੋਂ ਵੱਖ-ਵੱਖ ਬੂਥਾਂ ’ਤੇ ਵੋਟ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਕਾਰਾਤਮਕ ਹੁੰਗਾਰਾ ਮਿਲ ਰਿਹਾ ਹੈ। ਇਹ ਬਹੁਤ ਉਤਸ਼ਾਹਜਨਕ ਹੈ।