ਲੁਧਿਆਣਾ: ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਚ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ ਹੈ। ਇੱਥੋਂ ਭਾਰਤੀ ਜਨਤਾ ਪਾਰਟੀ ਵੱਲੋਂ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ। ਅੱਜ ਜੀਵਨ ਗੁਪਤਾ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ।
ਜੀਵਨ ਗੁਪਤਾ ਦੀ ਨਾਮਜ਼ਦਗੀ ਦਾਖ਼ਲ ਕਰਨ ਮੌਕੇ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੇ ਰੁਪਾਨੀ, ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਦੇ ਨਾਲ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਜੀਵਨ ਗੁਪਤਾ ਨੇ ਸਵੇਰੇ ਆਪਣੇ ਜੱਦੀ ਸ਼ਹਿਰ ਬੱਸੀ ਪਠਾਣਾ ਵਿਖੇ ਪਹੁੰਚੇ ਤੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ।