Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਜਗਰਾਤੇ ’ਚ ਹੋਏ ਝਗੜੇ ਦੌਰਾਨ ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ’ਚ...

ਜਗਰਾਤੇ ’ਚ ਹੋਏ ਝਗੜੇ ਦੌਰਾਨ ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ’ਚ ਮੁੱਖ ਮੁਲਜ਼ਮ ਕਾਬੂ

ਕਸ਼ਿਨਰੇਟ ਪੁਲਸ ਨੇ ਕਤਲ ਮਾਮਲੇ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਮੁੱਖ ਮੁਲਜ਼ਮ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ। ਪੁਲਸ ਟੀਮ ਨੇ ਬਾਰੀਕੀ ਨਾਲ ਜਾਂਚ ਤੋਂ ਬਾਅਦ ਕਤਲ ਦੇ ਇਕ ਪ੍ਰਮੁੱਖ ਮੁਲਜ਼ਮ ਵਿਸ਼ਾਲ ਠਾਕੁਰ ਨਿਵਾਸੀ ਨਿਊ ਮਾਇਆਪੁਰੀ, ਬਸਤੀ ਚੌਕ, ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ 1 ਪਿਸਤੌਲ (.32 ਬੋਰ, ਕੰਟ੍ਰੀਮੇਡ), 2 ਮੈਗਜ਼ੀਨ, 15 ਜ਼ਿੰਦਾ ਕਾਰਤੂਸ ਅਤੇ ਇਕ ਦੇਸੀ ਕੱਟਾ (.315 ਬੋਰ) ਬਰਾਮਦ ਕੀਤਾ ਹੈ। ਮੁਲਜ਼ਮ ਨੂੰ 23 ਅਕਤੂਬਰ 2025 ਤੱਕ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ ਅਤੇ ਉਸ ਤੋਂ ਅੱਗੇ ਦੀ ਪੁੱਛਗਿੱਛ ਜਾਰੀ ਹੈ।ਕਮਿਸ਼ਨਰੇਟ ਪੁਲਸ ਲੁਧਿਆਣਾ ਨੇ ਦੱਸਿਆ ਕਿ ਇਸ ਕਤਲ ’ਚ ਸ਼ਾਮਲ ਮੁਲਜ਼ਮਾਂ ਦੀ ਭਾਲ ਲਗਾਤਾਰ ਜਾਰੀ ਹੈ ਅਤੇ ਜਲਦ ਹੀ ਪੂਰੇ ਗਿਰੋਹ ਦਾ ਪਰਦਾਫਾਸ਼ ਕੀਤਾ ਜਾਵੇਗਾ।