ਜਲੰਧਰ – ਜਲੰਧਰ ਵਿਖੇ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਇਸ ਮਾਮਲੇ ਵਿਚ ਹੁਣ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸਾਈਦੁਲ ਅਮੀਨ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਉਕਤ ਮੁਲਜ਼ਮ ਦੀ ਗ੍ਰਿਫ਼ਤਾਰੀ ਕੇਂਦਰੀ ਏਜੰਸੀਆਂ ਅਤੇ ਜਲੰਧਰ ਪੁਲਸ ਨੇ ਮਿਲ ਕੇ ਕੀਤੀ ਹੈ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਵੀ ਦਿੱਤੀ ਗਈ ਹੈ।
ਇਥੇ ਇਹ ਵੀ ਦੱਸ ਦੇਈਏ ਕਿ ਦੋ ਮੁਲਜ਼ਮ ਪੁਲਸ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਅੱਜ ਗ੍ਰਿਫ਼ਤਾਰ ਕੀਤੇ ਗਏ ਤੀਜੇ ਮੁਲਜ਼ਮ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਸਨ, ਜਿਨ੍ਹਾਂ ਵਿਚ ਉਸ ਨੂੰ ਜਲੰਧਰ ਰੇਲਵੇ ਸਟੇਸ਼ਨ ‘ਤੇ ਘੁੰਮਦਾ ਵੇਖਿਆ ਗਿਆ ਸੀ।