Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਮਜੀਠੀਆ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਸੋਸ਼ਲ ਮੀਡੀਆ 'ਤੇ ਤਸਵੀਰਾਂ...

ਮਜੀਠੀਆ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਸੋਸ਼ਲ ਮੀਡੀਆ ‘ਤੇ ਤਸਵੀਰਾਂ ਕੀਤੀਆਂ ਸਾਂਝੀਆਂ

 

 

ਚੰਡੀਗੜ੍ਹ/ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਮਜੀਠੀਆ ਨੇ ਇਸ ਨੂੰ ਆਪਣਾ ਸੁਭਾਗ ਦੱਸਿਆ ਅਤੇ ਕਿਹਾ ਕਿ ਬਾਬਾ ਜੀ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਹੀ ਪਿਆਰ ਅਤੇ ਸਨੇਹ ਮਿਲਿਆ ਹੈ।

ਮਜੀਠੀਆ ਨੇ ਭਾਵੁਕ ਹੁੰਦਿਆਂ ਟਵੀਟ ‘ਚ ਲਿਖਿਆ ਕਿ ਉਨ੍ਹਾਂ ਦੇ ਔਖੇ-ਸੌਖੇ ਸਮੇਂ ‘ਚ ਬਾਬਾ ਜੀ ਨੇ ਹਮੇਸ਼ਾ ਉਨ੍ਹਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਕੋਲ ਅਜਿਹੇ ਕੋਈ ਲਫ਼ਜ਼ ਨਹੀਂ ਹਨ, ਜਿਨ੍ਹਾਂ ਰਾਹੀਂ ਉਹ ਬਾਬਾ ਜੀ ਦਾ ਧੰਨਵਾਦ ਕਰ ਸਕਣ।