ਉੱਤਰ-ਪੂਰਬੀ ਦਿੱਲੀ ਦੇ ਦਿਆਲਪੁਰ ਥਾਣਾ ਖੇਤਰ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰ ਗਿਆ। ਰਾਤ ਦੇ ਕਰੀਬ 3 ਵਜੇ ਇੱਥੋਂ ਦੇ ਸ਼ਕਤੀ ਵਿਹਾਰ ਇਲਾਕੇ ਵਿੱਚ ਸਥਿਤ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗ ਗਈ। ਦੱਸਣਯੋਗ ਹੈ ਕਿ ਇਹ ਇਲਾਕਾ ਮੁਸਤਫਾਬਾਦ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦਾ ਹੈ।
ਇਮਾਰਤ ਡਿੱਗਣ ‘ਤੇ ਮਲਬੇ ਹੇਠ ਲਗਭਗ ਦੋ ਦਰਜਨ ਲੋਕ ਦੱਬੇ ਹੋਏ ਸਨ। ਐਡੀਸ਼ਨਲ ਡੀਸੀਪੀ ਸੰਦੀਪ ਲਾਂਬਾ ਅਨੁਸਾਰ, ਇਸ ਹਾਦਸੇ ਵਿੱਚ ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਫਿਲਹਾਲ 10 ਲੋਕਾਂ ਨੂੰ ਬਚਾਇਆ ਗਿਆ ਹੈ ਅਤੇ 10 ਲੋਕਾਂ ਦੇ ਅਜੇ ਵੀ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ। ਐੱਨਡੀਆਰਐੱਫ, ਡਾਗ ਸਕੁਐਡ, ਦਿੱਲੀ ਪੁਲਸ ਅਤੇ ਫਾਇਰ ਵਿਭਾਗ ਦੀਆਂ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਸਥਾਨਕ ਲੋਕ ਬਚਾਅ ਕਾਰਜ ਵਿੱਚ ਮਦਦ ਕਰ ਰਹੇ ਹਨ