Wednesday, July 23, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ

ਪੰਜਾਬ ‘ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ

ਦੀਨਾਨਗਰ : ਦੀਨਾਨਗਰ ਦੇ ਬਾਈਪਾਸ ਨੇੜੇ ਪੈਂਦੇ ਇਕ ਪਿੰਡ ‘ਚ ਬੱਚਿਆਂ ਨੂੰ ਲੈ ਕੇ ਜਾ ਰਹੀ ਇਕ ਨਿੱਜੀ ਸਕੂਲ ਗਰੀਨਲੈਂਡ ਪਬਲਿਕ ਸਕੂਲ ਦੀ ਬੱਸ ਪਲਟ ਗਈ ਜਿਸ ਕਾਰਨ ਬੱਸ ‘ਚ ਸਵਾਰ ਛੋਟੇ-ਛੋਟੇ ਬੱਚੇ ਵਾਲ-ਵਾਲ ਬਚ ਗਏ। ਬੱਸ ਪਲਟਣ ਦੀ ਖਬਰ ਸੁਣਦੇ ਹੀ ਬੱਚਿਆਂ ਦੇ ਮਾਪਿਆਂ ਦੇ ਸਾਹ ਸੁੱਕ ਗਏ ਅਤੇ ਉਨ੍ਹਾਂ ਤੁਰੰਤ ਘਟਨਾ ਵਾਲੀ ਜਗ੍ਹਾ ‘ਤੇ ਪਹੁੰਚ ਕੇ ਆਪੋ-ਆਪਣੇ ਬੱਚਿਆਂ ਦਾ ਹਾਲ ਜਾਣਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਬੱਸ ‘ਚ ਸਕੂਲੀ ਬੱਚੇ ਸਵਾਰ ਸਨ ਪਰ ਅਚਾਨਕ ਬੱਸ ਪਲਟ ਗਈ ਅਤੇ ਲੋਕਾਂ ‘ਚ ਹਫੜਾ-ਦਫੜੀ ਦਾ ਮਾਹੋਲ ਬਣ ਗਿਆ ਤੇਜ਼ੀ ਨਾਲ ਲੋਕਾਂ ਵੱਲੋਂ ਬੱਚਿਆਂ ਨੂੰ ਬਾਹਰ ਕੱਢਿਆ ਗਿਆ। ਉਧਰ ਜਦੋਂ ਸਕੂਲ ਬੱਸ ਪਲਟਣ ਬਾਰੇ ਸਕੂਲ ਦੀ ਪ੍ਰਿੰਸੀਪਲ ਨੂੰ ਪਤਾ ਲੱਗਾ ਤਾਂ ਉਨ੍ਹਾਂ ਘਟਨਾ ਵਾਲੀ ਜਗ੍ਹਾ ‘ਤੇ ਪਹੁੰਚ ਕੇ ਬੱਚਿਆਂ ਦਾ ਹਾਲ ਜਾਣਿਆ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਨੇ ਦੱਸਿਆ ਕਿ ਮੌਸਮ ਖਰਾਬ ਸੀ ਅਤੇ ਰਸਤਾ ਛੋਟਾ ਹੋਣ ਕਰਕੇ ਬੱਸ ਪਲਟੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬੱਸ ਵਿਚ ਸਵਾਰ ਬੱਚੇ ਬਿਲਕੁਲ ਠੀਕ ਠਾਕ ਹਨ।