Tuesday, August 26, 2025

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਭਾਰੀ ਬਾਰਿਸ਼ ਦੌਰਾਨ ਜਲੰਧਰ-ਪਠਾਨਕੋਟ NH 'ਤੇ ਵੱਡਾ ਹਾਦਸਾ, ਕਈ ਵਾਹਨਾਂ ਦੀ ਟੱਕਰ

ਭਾਰੀ ਬਾਰਿਸ਼ ਦੌਰਾਨ ਜਲੰਧਰ-ਪਠਾਨਕੋਟ NH ‘ਤੇ ਵੱਡਾ ਹਾਦਸਾ, ਕਈ ਵਾਹਨਾਂ ਦੀ ਟੱਕਰ

 

ਜਲੰਧਰ- ਜਲੰਧਰ-ਪਠਾਨਕੋਟ ਹਾਈਵੇਅ ‘ਤੇ ਭਿਆਨਕ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਕਰੀਬ 6 ਵਾਹਨਾਂ ਦੀ ਭਿਆਨਕ ਟੱਕਰ ਹੋ ਗਈ। ਇਸ ਘਟਨਾ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 3 ਲੋਕ ਜ਼ਖ਼ਮੀ ਹੋ ਗਏ। ਇਹ ਹਾਦਸਾ ਖ਼ਰਾਬ ਟਰੱਕ ਸੜਕ ਕਿਨਾਰੇ ਖੜ੍ਹੇ ਹੋਣ ਵਾਪਰਿਆ। ਘਟਨਾ ‘ਚ ਇਕ ਤੋਂ ਬਾਅਦ ਇਕ ਕਰਦੇ 6 ਵਾਹਨ ਆਪਸ ‘ਚ ਟਕਰਾ ਗਏ। ਹਾਦਸੇ ਮਗਰੋਂ ਹਾਈਵੇਅ ‘ਤੇ ਜਾਮ ਦੀ ਸਥਿਤੀ ਪੈਦਾ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਸੜਕ ਸਰੱਖਿਆ ਫੋਰਸ ਨੇ ਟਰੈਫ਼ਿਕ ਨੂੰ ਸਰਵਿਸ ਰੋਡ ‘ਤੇ ਡਾਇਵਰਟ ਕੀਤਾ ਅਤੇ ਥਾਣਾ 8 ਪੁਲਸ ਨੂੰ ਸੂਚਨਾ ਦਿੱਤੀ।

ਐੱਸ. ਐੱਸ. ਐੱਫ਼. ਕਾਂਸਟੇਬਲ ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਮਿਲੀ ਸੀ। ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਵੇਖਿਆ ਕਿ ਲੰਬਾ ਜਾਮ ਲੱਗਿਆ ਹੋਇਆ ਸੀ। ਸੜਕ ਕਿਨਾਰੇ ਇਕ ਖਰਾਬ ਟਰੱਕ ਖੜ੍ਹਾ ਸੀ। ਇਸ ਨੂੰ ਇਕ ਹੋਰ ਟਰੱਕ ਚਾਲਕ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਹ ਟਰੱਕ ਵਿਪਨ ਕੁਮਾਰ ਨਾਮ ਦਾ ਚਾਲਕ ਚਲਾ ਰਿਹਾ ਸੀ।

ਇਸ ਤੋਂ ਬਾਅਦ ਪਿੱਛੇ ਤੋਂ ਆਰਟਿਗਾ ਅਤੇ ਫਿਰ ਸਵਿੱਫਟ ਕਾਰ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਇਕ ਹੋਰ ਟਰੱਕ ਚਾਲਕ ਨੇ ਕਾਰਾਂ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਟਰੱਕ ਪਲਟੀਆਂ ਖਾਦਾ ਹੋਇਆ ਦੂਜੀ ਸੜਕ ‘ਤੇ ਚਲਾ ਗਿਆ, ਜਿੱਥੇ ਉਸ ਨੇ ਬਾਈਕ ਸਵਾਰ ਨੂੰ ਕੁਚਲ ਦਿੱਤਾ ਅਤੇ ਉਸ ਦੀ ਮੌਤ ਹੋ ਗਈ। ਬਾਈਕ ਸਵਾਰ ਦੀ ਪਛਾਣ ਬੰਟੀ ਨਿਵਾਸੀ ਕਰਤਾਰਪੁਰ ਵਜੋਂ ਹੋਈ ਹੈ, ਉਥੇ ਹੀ ਜ਼ਖ਼ਮੀਆਂ ਦੀ ਪਛਾਣ ਅਨਿਲ ਨਿਵਾਸੀ ਹਿਮਾਚਲ ਪ੍ਰਦੇਸ਼, ਅਰਜੁਨ ਨਿਵਾਸੀ ਬਟਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਡਿਵਾਈਡਰ ਟੱਪ ਕੇ ਮੋਟਰਸਾਈਕਲ ਸਵਾਰ ਨੂੰ ਕੁਚਲਣ ਵਾਲਾ ਟਰੱਕ ਡਰਾਈਵਰ ਨਸ਼ੇ ‘ਚ ਸੀ। ਉਸ ਨੂੰ ਥਾਣਾ 8 ਦੇ ਹਵਾਲੇ ਕਰ ਦਿੱਤਾ ਗਿਆ ਹੈ। ਮੁਲਜ਼ਮ ਡਰਾਈਵਰ ਦੀ ਪਛਾਣ ਗੁਰਭੇਨ ਸਿੰਘ ਵਜੋਂ ਹੋਈ ਹੈ। ਇਸ ਹਾਦਸੇ ਤੋਂ ਬਾਅਦ ਮੌਕੇ ਤੋਂ ਇਕ ਕਾਰ ਚਾਲਕ ਵੀ ਫਰਾਰ ਹੋ ਗਿਆ ਹੈ। ਪੁਲਸ ਨੇ ਕਾਰ ਚਾਲਕ ਖਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ।