Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ!  3 ਨੌਜਵਾਨਾਂ ਦੀ ਭਿਆਨਕ ਮੌਤ,...

ਪੰਜਾਬ ਦੇ ਨੈਸ਼ਨਲ ਹਾਈਵੇਅ ‘ਤੇ ਵੱਡਾ ਹਾਦਸਾ!  3 ਨੌਜਵਾਨਾਂ ਦੀ ਭਿਆਨਕ ਮੌਤ, ਮੰਜ਼ਰ ਵੇਖ ਸਹਿਮੇ ਲੋਕ

 

ਗੋਰਾਇਆ/ਫਗਵਾੜਾ – ਪੰਜਾਬ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਗੋਰਾਇਆ-ਫਗਵਾੜਾ ਨੈਸ਼ਨਲ ਹਾਈਵੇਅ-44 ‘ਤੇ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਉਂਦੀ ਹੋਏ ਦੂਜੇ ਸਾਈਡ ‘ਤੇ ਟਾਟਾ 407 ਟਿੱਪਰ ਨਾਲ ਟਕਰਾ ਗਈ। ਇਸ ਦਰਦਨਾਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਦਰਦਨਾਕ ਮੌਤ ਹੋ ਗਈ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਅਤੇ ਟਿੱਪਰ ਦੇ ਪਰਖੱਚੇ ਉੱਡ ਗਏ। ਉਕਤ ਨੌਜਵਾਨ ਫਗਵਾੜਾ ਤੋਂ ਗੋਰਾਇਆ ਸਾਈਡ ਜਾ ਰਹੇ ਸਨ, ਇਸੇ ਦੌਰਾਨ ਨੈਸ਼ਨਲ ਹਾਈਵੇਅ-44 ‘ਤੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਗਈ। ਡਿਵਾਈਡਰ ਨੂੰ ਕਰਾਸ ਕਰਦੇ ਹੋਏ ਕਾਰ ਦੀ ਟਾਟਾ-407 ਟਿੱਪਰ ਨਾਲ ਜ਼ਬਰਦਸਤ ਟੱਕਰ ਹੋ ਗਈ।

ਮ੍ਰਿਤਕਾਂ ਦੀ ਪਛਾਣ ਅਰਮਾਨ ਮਹਿਮੀ, ਸਾਹਿਬ ਮੁਹੰਮਦ ਅਤੇ ਦਲਜੀਤ ਭੱਟੀ ਵਜੋਂ ਹੋਈ ਹੈ, ਜੋਕਿ ਫਿਲੌਰ ਦੇ ਪਿੰਡ ਮਠੱਡਾ ਕਲਾਂ ਦੇ ਰਹਿਣ ਵਾਲੇ ਸਨ। ਕਾਰ ਦਾ ਡਰਾਈਵਰ ਵਿਜੈ ਕੁਮਾਰ ਜ਼ਖ਼ਮੀ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਅਰਮਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ 12ਵੀਂ ਜਮਾਤ ਦਾ ਵਿਦਿਆਰਥੀ ਸੀ। ਉਥੇ ਹੀ ਸਾਹਿਲ ਮੁਹੰਮਦ ਏ.ਸੀ. ਮਕੈਨਿਕ ਦਾ ਕੰਮ ਕਰਦਾ ਸੀ ਜਦਕਿ ਦਲਜੀਤ ਭੱਟੀ ਸੈਲੂਨ ਸੀ। ਉਕਤ ਹਾਦਸਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।