ਜੀਰਾ – ਪੰਜਾਬ ਵਿਚ ਵੱਡਾ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜੀਰਾ-ਨੈਸ਼ਨਲ ਹਾਈਵੇਅ ਨੰਬਰ-54 ਅੰਮ੍ਰਿਤਸਰ ਰੋਡ ‘ਤੇ ਸਥਿਤ ਪਿੰਡ ਮਲਸੀਆਂ ਨੇੜੇ ਉਸ ਸਮੇਂ ਇਕ ਦਰਦਨਾਕ ਹਾਦਸਾ ਵਾਪਰ ਗਿਆ ਜਦੋਂ ਇਕ ਕਰੇਟਾ ਕਾਰ ਦੀ ਇਕ ਕੈਂਟਰ ਨਾਲ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਕਰੇਟਾ ਕਾਰ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਦੌਰਾਨ ਇਕ 10 ਸਾਲ ਦੀ ਬੱਚੀ, ਇਕ ਔਰਤ ਅਤੇ ਇਕ ਵਿਅਕਤੀ ਸਮੇਤ ਤਿੰਨ ਦੀ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਦਰ ਜੀਰਾ ਦੇ ਐੱਸ. ਐੱਚ. ਓ. ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮਲਸੀਆਂ ਨੇੜੇ ਇਕ ਕਰੈਟਾ ਕਾਰ ਅਤੇ ਕੈਂਟਰ ਦਰਮਿਆਨ ਜ਼ਬਰਦਸਤ ਟੱਕਰ ਹੋਈ ਹੈ, ਜਿਸ ਮਗਰੋਂ ਉਹ ਮੌਕੇ ‘ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਉਨ੍ਹਾਂ ਵੱਲੋਂ ਹਸਪਤਾਲ ਵਿਖੇ ਪਹੁੰਚਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਇਕ 10 ਸਾਲ ਦੀ ਬੱਚੀ ਸਮੇਤ ਤਿੰਨ ਦੀ ਮੌਤ ਹੋਈ ਹੈ।