Wednesday, December 25, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਦੇ 5 ਪੁਲਸ ਅਧਿਕਾਰੀਆਂ 'ਤੇ ਵੱਡੀ ਕਾਰਵਾਈ, ਡਿੱਗੀ ਗਾਜ

ਪੰਜਾਬ ਦੇ 5 ਪੁਲਸ ਅਧਿਕਾਰੀਆਂ ‘ਤੇ ਵੱਡੀ ਕਾਰਵਾਈ, ਡਿੱਗੀ ਗਾਜ

ਜਲੰਧਰ – ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਇਕ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਸ ਨੇ ਡਿਊਟੀ ਵਿੱਚ ਕੁਤਾਹੀ ਵਰਤਣ ਲਈ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੇ ਪੰਜ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਪੁਲਸ ਦੀ ਅਣਗਹਿਲੀ ਅਤੇ ਲਾਪਰਵਾਹੀ, ਖ਼ਾਸ ਤੌਰ ‘ਤੇ ਅਲਾਵਲਪੁਰ ਚੌਂਕੀ ਦੇ ਅਧਿਕਾਰ ਖੇਤਰ ਦੇ ਅੰਦਰ ਵਾਰ-ਵਾਰ ਜਨਤਕ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ, ਜੋਕਿ ਵੱਖ-ਵੱਖ ਥਾਣਿਆਂ ਵਿੱਚ ਤਾਇਨਾਤ ਸਨ, ਉਨ੍ਹਾਂ ਦੀ ਪਛਾਣ ਏ. ਐੱਸ. ਆਈ. ਅਵਤਾਰ ਸਿੰਘ, ਕਾਂਸਟੇਬਲ ਬਿਕਰਮਜੀਤ ਸਿੰਘ, ਸੀਨੀਅਰ ਕਾਂਸਟੇਬਲ ਭੁਪਿੰਦਰ ਸਿੰਘ, ਕਾਂਸਟੇਬਲ ਆਰੀਅਨਪ੍ਰੀਤ ਸਿੰਘ ਅਤੇ ਏ. ਐੱਸ. ਆਈ/ਐਲਆਰ ਜਸਵਿੰਦਰ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਸ ਕਪਤਾਨ (ਐੱਸ. ਐੱਸ. ਪੀ) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਵਿਭਾਗ ਨੇ ਇਨ੍ਹਾਂ ਅਧਿਕਾਰੀਆਂ ਵਿਰੁੱਧ ਆਪਣੀ ਡਿਊਟੀ ਨਿਭਾਉਣ ਵਿੱਚ ਅਸਫ਼ਲ ਰਹਿਣ ਲਈ ਸਖ਼ਤ ਕਾਰਵਾਈ ਕੀਤੀ ਹੈ, ਜਿਸ ਕਾਰਨ ਕਈ ਜਨਤਕ ਸ਼ਿਕਾਇਤਾਂ ਆਈਆਂ ਅਤੇ ਲੋਕਾਂ ਵਿੱਚ ਬੇਚੈਨੀ ਪੈਦਾ ਹੋਈ ਹੈ। ਪੁਲਸ ਵੱਲੋਂ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।