Sunday, April 20, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਪੰਜਾਬ ਸਰਕਾਰ ਦੀ ਨਾਇਬ ਤਹਿਸੀਲਦਾਰ 'ਤੇ ਵੱਡੀ ਕਾਰਵਾਈ, ਕਰ 'ਤਾ ਬਰਖਾਸਤ

ਪੰਜਾਬ ਸਰਕਾਰ ਦੀ ਨਾਇਬ ਤਹਿਸੀਲਦਾਰ ‘ਤੇ ਵੱਡੀ ਕਾਰਵਾਈ, ਕਰ ‘ਤਾ ਬਰਖਾਸਤ

 

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ’ ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐੱਸ.) ਕਮ ਵਿੱਤ ਕਮਿਸ਼ਨਰ ਮਾਲ (ਐੱਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿਚ ਕਰਨ ਲਈ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ। ਨਾਇਬ ਤਹਿਸੀਲਦਾਰ ਧੂਤ ਵਿਰੁੱਧ ਇਹ ਕਾਰਵਾਈ ਇਕ ਵਿਆਪਕ ਜਾਂਚ, ਜਿਸ ਵਿਚ ਉਸ ਨੂੰ ਪੰਜਾਬ ਵਿਲੇਜ ਕਾਮਨ ਲੈਂਡਜ਼ ਐਕਟ, 1961 ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਸੀ, ਉਪਰੰਤ ਕੀਤੀ ਗਈ ਹੈ।

ਇਸ ਵਿਆਪਕ ਜਾਂਚ ਤੋਂ ਪਤਾ ਲੱਗਾ ਕਿ ਨਾਇਬ ਤਹਿਸੀਲਦਾਰ ਧੂਤ ਨੇ ਪਿੰਡ ਮਾਜਰੀ, ਐੱਸ.ਏ.ਐੱਸ. ਨਗਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਆਪਣੀ ਤਾਇਨਾਤੀ ਦੌਰਾਨ 28 ਸਤੰਬਰ, 2016 ਨੂੰ ਇੰਤਕਾਲ ਨੰਬਰ 1767 ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਵਿਚ ਖਰੜ ਤਹਿਸੀਲ ਦੇ ਪਿੰਡ ਸਿਉਂਕ ਦੀ 10,365 ਕਨਾਲ ਅਤੇ 19 ਮਰਲੇ ਸ਼ਾਮਲਾਤ ਜ਼ਮੀਨ ਦੀ ਮਲਕੀਅਤ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕਰ ਦਿੱਤੀ ਗਈ ਸੀ।

ਜਾਂਚ ਦੌਰਾਨ ਪਤਾ ਲੱਗਾ ਕਿ ਇਹ ਇੰਤਕਾਲ ਪੰਜਾਬ ਸਰਕਾਰ ਦੇ ਮਾਲ ਵਿਭਾਗ ਵੱਲੋਂ ਜਾਰੀ ਸਪੱਸ਼ਟ ਹਦਾਇਤਾਂ ਅਤੇ ਜਗਪਾਲ ਸਿੰਘ ਬਨਾਮ ਪੰਜਾਬ ਕੇਸ (2011) ਵਿਚ ਸੁਪਰੀਮ ਕੋਰਟ ਵੱਲੋਂ ਜਾਰੀ ਫੈਸਲੇ ਜਿਸ ਤਹਿਤ ਸ਼ਾਮਲਾਟ ਜ਼ਮੀਨ ਨੂੰ ਪ੍ਰਾਈਵੇਟ ਧਿਰਾਂ ਦੇ ਨਾਂ ‘ਤੇ ਤਬਦੀਲ ਕਰਨ ਜਾਂ ਇੰਤਕਾਲ ਕਰਨ ‘ਤੇ ਪਾਬੰਦੀ ਲਗਾਈ ਗਈ ਸੀ, ਨੂੰ ਅਣਗੌਲਿਆਂ ਕਰਦਿਆਂ ਕੀਤਾ ਗਿਆ ਸੀ। ਸੇਵਾਮੁਕਤ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਆਰ. ਬਾਂਸਲ ਵੱਲੋਂ ਪੇਸ਼ ਕੀਤੀ ਗਈ ਜਾਂਚ ਰਿਪੋਰਟ ਵੱਚ ਇਹ ਗੱਲ ਸਾਹਮਣੇ ਆਈ ਹੈ ਕਿ ਧੂਤ ਨੇ ਨਾ ਸਿਰਫ਼ ਗੈਰ-ਕਾਨੂੰਨੀ ਤੌਰ ‘ਤੇ ਇੰਤਕਾਲ ਨੂੰ ਮਨਜ਼ੂਰੀ ਦਿੱਤੀ ਸੀ, ਸਗੋਂ ਖੇਵਟਦਾਰਾਂ/ਕਬਜ਼ਾਧਾਰਕਾਂ ਦੇ ਹਿੱਸਿਆਂ ਨੂੰ ਬਿਨਾਂ ਸਹੀ ਤਸਦੀਕ ਦੇ ਵਧਾ ਜਾਂ ਘਟਾ ਕੇ ਘਪਲੇਬਾਜ਼ੀ ਵੀ ਕੀਤੀ ਸੀ। ਕੁਝ ਮਾਮਲਿਆਂ ਵਿਚ, ਅਜਿਹੇ ਵਿਅਕਤੀਆਂ ਨੂੰ ਵੀ ਸ਼ੇਅਰਧਾਰਕਾਂ ਵਜੋਂ ਸ਼ਾਮਲ ਕੀਤਾ ਗਿਆ ਸੀ ਜਿਨ੍ਹਾਂ ਦਾ ਜ਼ਮੀਨ ‘ਤੇ ਕੋਈ ਜਾਇਜ਼ ਦਾਅਵਾ ਨਹੀਂ ਸੀ।