ਮਜੀਠਾ : ਪੁਲਸ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਗਾਲੋਵਾਲੀ ਕਲੋਨੀ ਵਿਚ ਆਪਸੀ ਝਗੜੇ ਦੌਰਾਨ ਇਕ ਨੌਜਵਾਨ ਦਾ ਬੇਰਹਿਮੀ ਨਾਲ਼ ਕਤਲ ਹੋਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗਾਲੋਵਾਲੀ ਕਲੋਨੀ ਵਿਚ ਇਕ ਘਰ ਵਿਚ ਪਾਰਟੀ ਚੱਲ ਰਹੀ ਸੀ ਕਿ ਕੁਝ ਵਿਅਕਤੀਆਂ ਦੀ ਆਪਸ ਵਿਚ ਤਕਰਾਰ ਹੋ ਗਈ। ਗੱਲ ਇੱਥੋਂ ਤੱਕ ਵੱਧ ਗਈ ਕਿ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਇਕ ਨੌਜਵਾਨ ਸਰਬਜੀਤ ਸਿੰਘ ਉਰਫ਼ ਸਾਬੀ ਉਮਰ ਕਰੀਬ 30 ਸਾਲ ਦਾ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਆਪਣੇ ਨਾਨਕੇ ਘਰ ਵਿਚ ਰਹਿੰਦਾ ਸੀ।
ਮਜੀਠਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਐੱਸ. ਐੱਚ. ਓ. ਮਜੀਠਾ ਕਰਮਪਾਲ ਸਿੰਘ ਨਾਲ ਗੱਲਬਾਤ ਕਰਨ ‘ਤੇ ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ। ਉਨਾਂ ਕਿਹਾ ਕਿ ਮਾਮਲੇ ਦੀ ਪੜਤਾਲ ਕਰਕੇ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ। ਜਲਦੀ ਦੋਸ਼ੀ ਪੁਲਸ ਦੀ ਹਿਰਾਸਤ ਵਿਚ ਹੋਣਗੇ।

