Become a member

Get the best offers and updates relating to Liberty Case News.

― Advertisement ―

spot_img
spot_img
HomeBig Newsਦੇਰ ਰਾਤ ਫਗਵਾੜਾ 'ਚ ਵੱਡੀ ਵਾਰਦਾਤ, ਮਾਮੂਲੀ ਬਹਿਸ ਮਗਰੋਂ ਨੌਜਵਾਨ ਦਾ ਗੋਲੀ...

ਦੇਰ ਰਾਤ ਫਗਵਾੜਾ ‘ਚ ਵੱਡੀ ਵਾਰਦਾਤ, ਮਾਮੂਲੀ ਬਹਿਸ ਮਗਰੋਂ ਨੌਜਵਾਨ ਦਾ ਗੋਲੀ ਮਾਰ ਕੇ ਕਤਲ

 

ਫਗਵਾੜਾ (ਜਲੋਟਾ) : ਫਗਵਾੜਾ ਦੇ ਸੰਘਣੀ ਵਸੋਂ ਵਾਲੇ ਹਦੀਆਬਾਦ ਇਲਾਕੇ ‘ਚ ਅੱਜ ਦੇਰ ਰਾਤ ਉਸ ਵੇਲੇ ਭਾਰੀ ਡਰ ਅਤੇ ਦਹਿਸ਼ਤ ਫੈਲ ਗਈ, ਜਦੋਂ ਇੱਕ ਸਾਂਝੀ ਥਾਂ ‘ਤੇ ਬੈਠੇ ਹੋਏ ਨੌਜਵਾਨ ਦੀ ਕਰੇਟਾ ਕਾਰ ਸਵਾਰ ਨੌਜਵਾਨਾਂ ਦੀ ਇੱਕ ਟੋਲੀ ਨਾਲ ਹੋਈ ਆਪਸੀ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਬਹਿਸ ਤੋਂ ਬਾਅਦ ਹਮਲਾਵਰ ਨੌਜਵਾਨਾਂ ਨੇ ਉਸਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਦੋਸ਼ੀ ਹੱਤਿਆਰੇ ਚਿੱਟੇ ਰੰਗ ਦੀ ਆਪਣੀ ਕਰੇਟਾ ਕਾਰ ‘ਚ ਸਵਾਰ ਹੋ ਕੇ ਫਗਵਾੜਾ ਤੋਂ ਫ਼ਰਾਰ ਹੋ ਗਏ। ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਅਵਿਨਾਸ਼ ਪੁੱਤਰ ਨੰਦ ਲਾਲ ਵਾਸੀ ਹਦੀਆਬਾਦ ਫਗਵਾੜਾ ਵਜੋਂ ਹੋਈ ਹੈ।

ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਅਵਿਨਾਸ਼ ਵਿਆਹਿਆ ਹੋਇਆ ਸੀ ਅਤੇ ਇੱਕ ਬੱਚੇ ਦਾ ਪਿਤਾ ਹੈ। ਉਸਨੇ ਦੱਸਿਆ ਕਿ ਉਸਦਾ ਭਰਾ ਹਦੀਆਬਾਦ ਦੇ ਜੰਝਘਰ ‘ਚ ਬੈਠਾ ਹੋਇਆ ਸੀ ਕਿ ਇਸੇ ਦੌਰਾਨ ਚਿੱਟੇ ਰੰਗ ਦੀ ਕਰੇਟਾ ਕਾਰ ‘ਚ ਬੈਠ ਕੇ ਆਏ ਨੌਜਵਾਨਾਂ ਦੀ ਇੱਕ ਟੋਲੀ ਜੋ ਉਸਦੇ ਸਾਹਮਣੇ ਬੈਠੀ ਹੋਏ ਸੀ, ਨਾਲ ਉਸਦੀ ਆਪਸੀ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਬਹਿਸ ਸ਼ੁਰੂ ਹੋ ਗਈ ਅਤੇ ਵੇਖਦੇ ਹੀ ਵੇਖਦੇ ਦੋਸ਼ੀ ਹਮਲਾਵਰਾਂ ਨੇ ਉਸ ਦੇ ਭਰਾ ਅਵਿਨਾਸ਼ ਨੂੰ ਗੋਲੀ ਮਾਰ ਦਿੱਤੀ ਜਿਸ ਤੋਂ ਬਾਅਦ ਉਸਦੇ ਭਰਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।