Saturday, August 9, 2025

Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਮਾਲਕ ਨੂੰ ਗੋਲੀਆਂ ਨਾਲ ਭੁੰਨਿਆ

ਪੰਜਾਬ ‘ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਮਾਲਕ ਨੂੰ ਗੋਲੀਆਂ ਨਾਲ ਭੁੰਨਿਆ

 

ਅਜਨਾਲਾ- ਅਜਨਾਲਾ ਸ਼ਹਿਰ ‘ਚ ਦੇਰ ਰਾਤ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਦੋ ਨਕਾਬਪੋਸ਼ ਵਿਅਕਤੀਆਂ ਨੇ ਮੈਡੀਕਲ ਸਟੋਰ ਮਾਲਕ ਤਰਨਜੀਤ ਸਿੰਘ ਦਾ ਸ਼ਰੇਆਮ ਗੋਲੀਆਂ ਮਾਰਕੇ ਕਤਲ ਕਰ ਦਿੱਤਾ। ਤਰਨਜੀਤ ਸਿੰਘ ਆਪਣੇ ਮੈਡੀਕਲ ਸਟੋਰ ਤੋਂ ਘਰ ਵਾਪਸ ਜਾ ਰਹੇ ਸਨ, ਜਦੋਂ ਰਸਤੇ ਵਿੱਚ ਬਦਮਾਸ਼ਾਂ ਵੱਲੋਂ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਪੰਜ ਦੇ ਕਰੀਬ ਖਾਲੀ ਖੋਲ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿੱਤੀ।
ਮ੍ਰਿਤਕ ਦੇ ਭਰਾ ਕਰਮਜੀਤ ਸਿੰਘ ਨੇ ਦੱਸਿਆ ਕਿ ਕਰੀਬ ਇੱਕ ਸਾਲ ਪਹਿਲਾਂ ਉਨ੍ਹਾਂ ਨੂੰ ਫੋਨ ‘ਤੇ ਧਮਕੀ ਵੀ ਮਿਲੀ ਸੀ, ਜਿਸ ਸੰਬੰਧੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਉਨ੍ਹਾਂ ਮੰਗ ਕੀਤੀ ਕਿ ਇਸ ਕਤਲ ਦੇ ਅਸਲ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ।
ਪੁਲਸ ਅਧਿਕਾਰੀ ਹਰਚੰਦ ਸਿੰਘ ਨੇ ਜਾਣਕਾਰੀ ਦਿੱਤੀ ਕਿ ਆਲੇ ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਚੱਲ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਲਦ ਹੀ ਅਸਲ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।