Become a member

Get the best offers and updates relating to Liberty Case News.

― Advertisement ―

spot_img
spot_img
HomeBig Newsਪੰਜਾਬ 'ਚ ਵੱਡੀ ਘਟਨਾ, ਓਵਰਡੋਜ਼ ਕਾਰਣ ਇਕੱਠਿਆਂ ਤਿੰਨ ਨੌਜਵਾਨਾਂ ਦੀ ਮੌਤ

ਪੰਜਾਬ ‘ਚ ਵੱਡੀ ਘਟਨਾ, ਓਵਰਡੋਜ਼ ਕਾਰਣ ਇਕੱਠਿਆਂ ਤਿੰਨ ਨੌਜਵਾਨਾਂ ਦੀ ਮੌਤ

 

ਫਿਰੋਜ਼ਪੁਰ/ਗੁਰੂਹਰਸਹਾਏ  : ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਵਿਚ ਪੈਂਦੇ ਪਿੰਡ ਲੱਖੋ ਕੇ ਬਹਿਰਾਮ ਵਿਚ ਨਸ਼ੇ ਦੀ ਓਵਰਡੋਜ਼ ਕਾਰਣ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਾਜਨ, ਰਮਨਦੀਪ, ਰਜਤਦੀਪ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਦੇ ਆਦੀ ਸਨ ਅਤੇ ਰਾਤ ਨੂੰ ਵੀ ਉਨ੍ਹਾਂ ਵਲੋਂ ਨਸ਼ੇ ਦੀ ਵੱਧ ਮਾਤਰਾ ਲੈਣ ਕਰਕੇ ਉਨ੍ਹਾਂ ਦੀ ਮੌਤ ਹੋ ਗਈ।

ਇਸ ਘਟਨਾ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸੜਕ ’ਤੇ ਰੱਖ ਕੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਜਾਮ ਕਰਕੇ ਧਰਨਾ ਲਗਾ ਦਿੱਤਾ ਅਤੇ ਪੰਜਾਬ ਪੁਲਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਲੋਕਾਂ ਨੇ ਕਿਹਾ ਕਿ ਗੁਰੂਹਰਸਹਾਏ ਹਲਕੇ ਵਿਚ ਵੱਡੇ ਪੱਧਰ ’ਤੇ ਨਸ਼ਾ ਵਿਕ ਰਿਹਾ ਹੈ, ਜਿਸ ਕਾਰਨ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰੰਤੂ ਪੁਲਸ ਪ੍ਰਸ਼ਾਸਨ ਅੱਖਾਂ ਬੰਦ ਕਰਕੇ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ ਤੇ ਨਸ਼ਾ ਸਮਗਲਰਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।