Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਵੱਡੀ ਵਾਰਦਾਤ : ਮੋਗਾ ਦੇ ਪਿੰਡ ਭਿੰਡਰ ਕਲਾਂ ਵਿਖੇ ਤੜਕਸਾਰ ਗੋਲੀਆਂ ਨਾਲ...

ਵੱਡੀ ਵਾਰਦਾਤ : ਮੋਗਾ ਦੇ ਪਿੰਡ ਭਿੰਡਰ ਕਲਾਂ ਵਿਖੇ ਤੜਕਸਾਰ ਗੋਲੀਆਂ ਨਾਲ ਭੁੰਨ੍ਹ ‘ਤਾ ਨੌਜਵਾਨ

 

ਮੋਗਾ/ਕਿਸ਼ਨਪੁਰਾ ਕਲਾਂ : ਪੰਜਾਬ ‘ਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਅਧੀਨ ਪੈਂਦੇ ਪਿੰਡ ਭਿੰਡਰ ਕਲਾਂ ਵਿਖੇ ਵੱਡੀ ਵਾਰਦਾਤ ਵਾਪਰੀ। ਪਿੰਡ ਦੇ ਇਕ ਨੌਜਵਾਨ ਦਾ ਤੜਕਸਾਰ ਹਮਲਾਵਰਾਂ ਵਲੋਂ ਤਾੜ-ਤਾੜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਉਮਰਸੀਰ ਸਿੰਘ ਵਜੋਂ ਹੋਈ ਹੈ, ਜੋ ਆਪਣੀ ਕਾਰ ‘ਤੇ ਸਵਾਰ ਹੋ ਕੇ ਮੋਗਾ ਵਿਖੇ ਆਪਣੀ ਡਿਊਟੀ ‘ਤੇ ਜਾਣ ਲਈ ਘਰੋਂ ਨਿਕਲਿਆ ਸੀ। ਇਸ ਦੌਰਾਨ ਪਿੰਡ ‘ਚ ਸ਼ਰੇਆਮ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਪਿੰਡ ਵਿਚ ਵਾਪਰੀ ਇਸ ਵਾਰਦਾਤ ਨਾਲ ਦਹਿਸ਼ਤ ਪੈਦਾ ਹੋ ਗਈ। ਘਟਨਾ ਸਥਾਨ ‘ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।