ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ‘ਚ ਸੈਨੇਟ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਅਤੇ ਕੈਂਪਸ ਦਾ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੀ ‘ਆਪ’ ਆਗੂਆਂ ਸਣੇ ਯੂਨੀਵਰਸਿਟੀ ਪੁੱਜੇ ਪਰ ਉਨ੍ਹਾਂ ਨੂੰ ਪੁਲਸ ਨੇ ਗੇਟ ਨੰਬਰ-1 ‘ਤੇ ਹੀ ਰੋਕ ਲਿਆ।
ਜਿਸ ਤੋਂ ਬਾਅਦ ਉਹ ਉੱਥੇ ਹੀ ਧਰਨੇ ‘ਤੇ ਬੈਠ ਗਏ। ਉਨ੍ਹਾਂ ਕਿਹਾ ਕਿ ਬਹੁਤ ਜ਼ਿਆਦਾ ਤਾਨਾਸ਼ਾਹੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਗੱਡੀਆਂ ਨੂੰ ਯੂਨੀਵਰਸਿਟੀ ਜਾਣ ਤੋਂ ਰੋਕਿਆ ਨਹੀਂ ਜਾ ਰਿਹਾ ਪਰ ਆਪ ਆਗੂਆਂ ਨੂੰ ਚੰਡੀਗੜ੍ਹ ਦੇ ਬਾਰਡਰਾਂ ‘ਤੇ ਰੋਕਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਤਾਨਾਸ਼ਾਹੀ ਫਿਰ ਸਾਹਮਣੇ ਆਈ ਹੈ।

