ਅੰਮ੍ਰਿਤਸਰ- ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਥੇ ਕਿ ਅੱਜ ਸਵੇਰੇ ਇੱਕ ਵਿਅਕਤੀ ਨੇ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਅਕਤੀ ਦਾ ਨਾਂ ਬਲਜਿੰਦਰ ਸਿੰਘ (45) ਹੈ ਤੇ ਇਹ ਵੇਰਕੇ ਦਾ ਰਹਿਣ ਵਾਲਾ ਸੀ। ਬਲਜਿੰਦਰ ਸਿੰਘ ਦੋ ਬੱਚਿਆਂ ਦਾ ਪਿਓ ਸੀ ਅਤੇ ਇਕ ਫੈਕਟਰੀ ‘ਚ ਕੰਮ ਕਰਦਾ ਹੈ।
ਇਸ ਮਾਮਲੇ ਦੀ ਕਾਰਵਾਈ ਕਰਨ ਲਈ ਪੁਲਸ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਸ ਅਧਿਕਾਰੀ ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਅੱਜ ਗੁਰੂ ਨਾਨਕ ਦੇਵ ਹਸਪਤਾਲ ਦੀ ਉਪਰਲੀ ਮੰਜ਼ਿਲ ਤੋਂ ਇੱਕ ਵਿਅਕਤੀ ਦੇ ਡਿੱਗ ਜਾਣ ਨਾਲ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਈ ਦਿਨ ਪਹਿਲਾਂ ਇਸ ਵਿਅਕਤੀ ਦਾ ਐਕਸੀਡੈਂਟ ਹੋਇਆ ਸੀ, ਜਿਸ ਦੇ ਚਲਦੇ ਇਸ ਦੇ ਹੱਥ ਅਤੇ ਦਿਮਾਗ ‘ਚ ਸੱਟ ਲੱਗ ਗਈ ਸੀ ਤੇ ਇਹ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਆਇਆ ਸੀ। ਹਾਲਾਂਕਿ ਡਾਕਟਰਾਂ ਵੱਲੋਂ ਇਸ ਨੂੰ ਛੁੱਟੀ ਦੇ ਦਿੱਤੀ ਗਈ ਸੀ ਤੇ ਅੱਜ ਇਸ ਦਾ ਆਪ੍ਰੇਸ਼ਨ ਹੋਣਾ ਸੀ।
ਉਨ੍ਹਾਂ ਦੱਸਿਆ ਕਿ ਇਹ ਆਪਣੇ ਪਰਿਵਾਰਿਕ ਮੈਂਬਰਾਂ ਨਾਲ ਗੁਰੂ ਨਾਨਕ ਦੇਵ ਹਸਪਤਾਲ ਪੁੱਜਾ ਹੀ ਸੀ ਕਿ ਜਿੱਥੇ ਇਸ ਨੇ ਅਚਾਨਕ ਹਸਪਤਾਲ ਦੀ ਪੰਜਵੀਂ ਮੰਜ਼ਿਲ ‘ਤੇ ਜਾ ਕੇ ਛਾਲ ਮਾਰ ਦਿੱਤੀ ਅਤੇ ਮੌਕੇ ‘ਤੇ ਹੀ ਇਸ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਅਸੀਂ ਮੌਕੇ ‘ਤੇ ਪੁੱਜੇ ਹਾਂ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।