ਪਟਿਆਲਾ : ਚੇਤ ਮਹੀਨੇ ਦੇ ਪਹਿਲੇ ਨਰਾਤੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਪ੍ਰਾਚੀਨ ਕਾਲੀ ਮਾਤਾ ਮੰਦਰ ਪਹੁੰਚੇ ਅਤੇ ਮਾਤਾ ਰਾਣੀ ਦੇ ਚਰਨਾ ‘ਚ ਮੱਥਾ ਟੇਕ ਕੇ ਆਸ਼ੀਰਵਾਦ ਲਿਆ।
ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਨਰਾਤਿਆਂ ਦੀਆਂ ਵਧਾਈਆਂ ਦਿੱਤੀਆਂ। ਸਿਸੋਦੀਆ ਨੇ ਕਿਹਾ ਕਿ ਮਾਂ ਦੇ ਚਰਨਾਂ ‘ਚ ਜਦੋਂ ਮੱਥਾ ਟੇਕਦੇ ਹਾਂ ਤਾਂ ਇਹ ਪ੍ਰਾਰਥਨਾ ਕਰਦੇ ਹਾਂ ਕਿ ਜੋ ਮਿਸ਼ਨ ਲੈ ਕੇ ਅਸੀਂ ਚੱਲੇ ਹਾਂ, ਉਸ ਨੂੰ ਪੂਰਾ ਕਰਨ ਲਈ ਮਾਤਾ ਰਾਣੀ ਸ਼ਕਤੀ ਦੇਵੇ।
ਉਨ੍ਹਾਂ ਕਿਹਾ ਕਿ ਪੰਜਾਬ ‘ਚ ਪਿਛਲੀਆਂ ਸਰਕਾਰਾਂ ਵਲੋਂ ਫੈਲਾਇਆ ਹੋਇਆ ਕਚਰਾ 2-3 ਸਾਲਾਂ ਦੌਰਾਨ ਸਾਫ਼ ਕੀਤਾ ਗਿਆ ਹੈ ਅਤੇ ਹਰ ਕੰਮ ਬੜੀ ਤੇਜ਼ੀ ਨਾਲ ਹੋ ਰਿਹਾ ਹੈ। ਸਿਸੋਦੀਆ ਨੇ ਕਿਹਾ ਕਿ ਪੂਰੇ ਪੰਜਾਬ ‘ਚ ਇਸ ਸਮੇਂ ਨਸ਼ਿਆਂ ਖ਼ਿਲਾਫ਼ ਜੰਗੀ ਪੱਧਰ ‘ਤੇ ਕੰਮ ਚੱਲ ਰਿਹਾ ਹੈ।