Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਜਲੰਧਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਏ ਗਏ...

ਜਲੰਧਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਰਵਾਏ ਗਏ ਖਾਲੀ

 

 

ਜਲੰਧਰ—ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਦੇ ਸੇਂਟ ਜੋਸਫ਼ ਅਤੇ ਆਈ. ਵੀ.ਵਾਈ. ਵਰਲਡ ਸਕੂਲ ਸਮੇਤ ਕੇ. ਐੱਮ.ਵੀ. ਕਾਲਜ ਤੇ ਕੇ. ਐੱਮ. ਵੀ. ਸੰਸਕ੍ਰਿਤੀ ਸਕੂਲ ਤੇ ਸ਼ਿਵ ਜੋਤੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਮਾਪਿਆਂ ਨੂੰ ਫ਼ੋਨ ਕੀਤਾ, ਜਿਸ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲ ਪਹੁੰਚ ਗਏ। ਸਕੂਲ ਅਤੇ ਕਾਲਜ ਖਾਲੀ ਕਰਵਾਏ ਜਾ ਰਹੇ ਹਨ। ਮੌਕੇ ਉਤੇ ਪੁਲਸ ਮੌਜੂਦ ਹੈ। ਇਹ ਧਿਆਨ ਦੇਣਯੋਗ ਹੈ ਕਿ ਅੰਮ੍ਰਿਤਸਰ ਦੇ ਸਕੂਲਾਂ ਨੂੰ ਪਹਿਲਾਂ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ।

 

ਸਕੂਲ ਪ੍ਰਿੰਸੀਪਲਾਂ ਨੂੰ ਧਮਕੀ ਭਰੇ ਈ-ਮੇਲ ਭੇਜੇ ਗਏ ਸਨ। ਈ-ਮੇਲ ਮਿਲਣ ‘ਤੇ ਚੱਲ ਰਹੀਆਂ ਕਲਾਸਾਂ ਨੂੰ ਤੁਰੰਤ ਬੰਦ ਕਰਵਾ ਕੇ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ। ਫਿਰ ਮਾਪਿਆਂ ਨੂੰ ਵ੍ਹਟਸਐਪ, ਫ਼ੋਨ ਕਾਲਾਂ ਅਤੇ ਸਕੂਲ ਐਪ ਰਾਹੀਂ ਆਪਣੇ ਬੱਚਿਆਂ ਨੂੰ ਤੁਰੰਤ ਲੈਣ ਲਈ ਸੂਚਿਤ ਕੀਤਾ ਗਿਆ।

ਸਕੂਲ ਦੁਪਹਿਰ 2:30 ਵਜੇ ਦੀ ਬਜਾਏ ਸਵੇਰੇ 11 ਵਜੇ ਛੁੱਟੀ ਹੋਣ ਕਾਰਨ ਮਾਪੇ ਵੀ ਘਬਰਾ ਗਏ। ਸਾਰੇ ਆਪਣਾ ਕੰਮ ਛੱਡ ਕੇ ਤੁਰੰਤ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲ ਪਹੁੰਚ ਗਏ। ਮੌਕੇ ‘ਤੇ ਪਹੁੰਚੇ ਇਕ ਪੁਲਿਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਧਮਕੀ ਈ-ਮੇਲ ਰਾਹੀਂ ਮਿਲੀ ਸੀ। ਐਂਟੀ ਸਾਬੋਟਾਜ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਪੂਰੇ ਸਕੂਲ ਦੀ ਤਲਾਸ਼ੀ ਲਈ ਜਾ ਰਹੀ ਹੈ। ਸਾਵਧਾਨੀ ਦੇ ਤੌਰ ‘ਤੇ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਹੈ।