Become a member

Get the best offers and updates relating to Liberty Case News.

― Advertisement ―

spot_img
spot_img
HomeLatest NewsMBBS ਦੀ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

MBBS ਦੀ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

 

ਕਪੂਰਥਲਾ —ਕਪੂਰਥਲਾ ਵਿਖੇ ਚੌਂਕੀ ਭੁਲਾਣਾ ਅਧੀਨ ਪੈਂਦੇ ਹਰਗੋਬਿੰਦ ਨਗਰ ਆਰ. ਸੀ. ਐੱਫ਼. ਮੈਡੀਕਲ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਸਬੰਧੀ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੀਤਿਕਾ (22 ਸਾਲ) ਪੁੱਤਰੀ ਪੂਰਨ ਚੰਦ ਵਾਸੀ ਹਰਗੋਬਿੰਦ ਨਗਰ ਕਪੂਰਥਲਾ ਹੈ।ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਦੇ ਪਿਤਾ ਪੂਰਨ ਚੰਦ ਨੇ ਦੱਸਿਆ ਕਿ ਉਸ ਦੀ ਲੜਕੀ ਅੰਮ੍ਰਿਤਸਰ ਸਥਿਤ ਮੈਡੀਕਲ ਕਾਲਜ ’ਚ ਐੱਮ. ਬੀ. ਬੀ. ਐੱਸ. ਫਾਈਨਲ ਦੀ ਵਿਦਿਆਰਥਣ ਸੀ ਅਤੇ ਲੰਬੇ ਸਮੇਂ ਤੋਂ ਕਿਸੇ ਬੀਮਾਰੀ ਤੋਂ ਪੀੜਤ ਸੀ, ਜਿਸ ਕਾਰਨ ਉਹ ਅਕਸਰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ।ਵੀਰਵਾਰ ਰਾਤ ਨੂੰ ਉਹ ਰਾਤ ਦਾ ਖਾਣਾ ਖਾ ਕੇ ਆਪਣੇ ਕਮਰੇ ’ਚ ਸੌਣ ਚਲੀ ਗਈ। ਕੁਝ ਸਮੇਂ ਬਾਅਦ ਮੇਰੀ ਪਤਨੀ ਕਮਰੇ ‘ਚ ਗਈ ਤਾਂ ਵੇਖਿਆ ਕਿ ਉਸ ਦੀ ਲੜਕੀ ਨੇ ਪੱਖੇ ਦੀ ਹੁੱਕ ਨਾਲ ਫਾਹਾ ਲਿਆ ਹੋਇਆ ਸੀ।

ਉਸ ਨੂੰ ਤੁਰੰਤ ਹੇਠਾਂ ਉਤਾਰਿਆ ਗਿਆ ਅਤੇ ਇਲਾਜ ਲਈ ਆਰ. ਸੀ. ਐੱਫ਼. ਦੇ ਲਾਲਾ ਲਾਜਪਤ ਰਾਏ ਹਸਪਤਾਲ ਲਿਆਂਦਾ ਗਿਆ। ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਅਧੀਨ ਪੈਂਦੀ ਚੌਂਕੀ ਭੁਲਾਣਾ ਦੇ ਇੰਚਾਰਜ ਏ. ਐੱਸ. ਆਈ. ਪੂਰਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।