ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ ਸਿੱਖ ਵਿਦਵਾਨਾਂ ਦੀ ਬੈਠਕ ਬੁਲਾਈ ਹੈ। ਇਸ ਮੀਟਿੰਗ ਵਿਚ ਪੰਜ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਵੱਲੋਂ ਤਨਖਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਮਾਮਲੇ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮਗਰੋਂ ਸੁਖਬੀਰ ਬਾਦਲ ਦੀ ਸਜ਼ਾ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ।ਅੱਜ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਮਗਰੋਂ ਇਹ ਮੀਟਿੰਗ ਸ਼ੁਰੂ ਹੋਵੇਗੀ। ਅੱਜ ਦੀ ਮੀਟਿੰਗ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਮਨਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵੀ.ਸੀ. ਜਸਪਾਲ ਸਿੰਘ, ਡਾ. ਇੰਦਰ ਜੀਤ ਸਿੰਘ ਗੋਗੋਆਣੀ, ਸਰਬਜੀਤ ਸਿੰਘ, ਅਮਰਜੀਤ ਸਿੰਘ, ਹਰਸਿਮਰਤ ਸਿੰਘ, ਜਸਪਾਲ ਸਿੰਘ ਸਿੱਧੂ ਸਮੇਤ ਹੋਰ ਕਈ ਸਿੱਖ ਵਿਦਵਾਨ, ਬੁੱਧੀਜੀਵੀ ਤੇ ਕੁਝ ਚੋਣਵੇਂ ਪੱਤਰਕਾਰ ਸ਼ਮਾਲ ਹੋ ਸਕਦੇ ਹਨ।