Friday, December 27, 2024

Become a member

Get the best offers and updates relating to Liberty Case News.

― Advertisement ―

spot_img
spot_img
HomeLatest Newsਭਲਕੇ ਪੰਜਾਬ ਦੇ ਸਕੂਲਾਂ 'ਚ ਹੋਣਗੀਆਂ ਮੈਗਾ PTM, ਮੰਤਰੀ ਹਰਜੋਤ ਬੈਂਸ ਦਾ...

ਭਲਕੇ ਪੰਜਾਬ ਦੇ ਸਕੂਲਾਂ ‘ਚ ਹੋਣਗੀਆਂ ਮੈਗਾ PTM, ਮੰਤਰੀ ਹਰਜੋਤ ਬੈਂਸ ਦਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਭਲਕੇ ਯਾਨੀ ਕਿ ਮੰਗਲਵਾਰ ਨੂੰ ਮੈਗਾ ਪੀ. ਟੀ. ਐੱਮ. ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦਾ ਐਲਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ। ਚੰਡੀਗੜ੍ਹ ਵਿਖੇ ਪੰਜਾਬ ਭਵਨ ਵਿਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੰਗਲਵਾਰ ਸਵੇਰੇ 9 ਵਜੇ ਤੋਂ ਲੈ ਕੇ 2.30 ਵਜੇ ਤੱਕ 20 ਹਜ਼ਾਰ ਸਰਕਾਰੀ ਸਕੂਲਾਂ ਵਿਚ ਮੈਗਾ ਪੀ. ਟੀ. ਐੱਮ (ਪੇਰੈਂਟ-ਟੀਚਰ ਮੀਟਿੰਗ) ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਪਿਛਲੀ ਵਾਰ ਸਕੂਲਾਂ ਵਿਚ 19 ਲੱਖ ਦੇ ਕਰੀਬ ਮਾਤਾ-ਪਿਤਾ ਵੱਲੋਂ ਮੈਗਾ ਪੀ. ਟੀ. ਐੱਮ. ਵਿਚ ਹਿੱਸਾ ਲਿਆ ਗਿਆ ਸੀ। ਇਸ ਦੌਰਾਨ ਬੱਚਿਆਂ ਦੇ ਮਾਤਾ-ਪਿਤਾ ਵੱਲੋਂ ਵੀ ਸਿੱਖਿਆ ਪਾਲਿਸੀ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੇ ਸੁਝਾਅ ਦਿੱਤੇ ਗਏ ਸਨ। ਜਿਹੜੇ ਵੀ ਸਾਡੇ ਕੋਲ ਸੁਝਾਅ ਆਉਂਦੇ ਹਨ, ਉਨ੍ਹਾਂ ‘ਤੇ ਸਾਡੇ ਮਹਿਕਮੇ ਵੱਲੋਂ ਕੰਮ ਕੀਤਾ ਜਾਂਦਾ ਹੈ।

ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਸਾਰਾ ਡਾਟਾ ਜਨਤਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਵਾਰ ਸਿੱਖਿਆ ਦਾ ਬਜਟ ਵੀ ਵਾਧੂ ਮਿਲਿਆ ਹੈ ਅਤੇ ਪੰਜਾਬ ਦੇ ਸਕੂਲਾਂ ਵਿਚ ਕੋਈ ਵੀ ਵਿਕਾਸ ਕਾਰਜ ਨਹੀਂ ਰੁੱਕਿਆ ਹੈ। ਉਨ੍ਹਾਂ ਬੇਨਤੀ ਕਰਦੇ ਹੋਏ ਕਿਹਾ ਕਿ ਭਲਕੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਦੇ ਮਾਤਾ-ਪਿਤਾ ਮੀਟਿੰਗ ਵਿਚ ਜ਼ਰੂਰ ਪਹੁੰਚਣ। ਉਨ੍ਹਾਂ ਕਿਹਾ ਕਿ ਕੱਲ੍ਹ ਦਾ ਦਿਨ ਬੇਹੱਦ ਹੀ ਅਹਿਮ ਹੈ। ਪੇਰੈਂਟ-ਟੀਚਰ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸਰਕਾਰੀ ਸਕੂਲ ਵਿਚ ਪਹੁੰਚ ਕੇ ਬੱਚਿਆਂ ਮਾਤਾ-ਪਿਤਾ ਸਮੇਤ ਸਕੂਲਾਂ ਦੇ ਅਧਿਆਪਕਾਂ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਗਾ ਪੀ. ਟੀ. ਐੱਮ (ਅਧਿਆਪਕ-ਮਾਪੇ ਮਿਲਣੀ) ਵਿਚ ਸ਼ਿਰਕਤ ਕਰਨਗੇ। ਇਹ ਨਿਵੇਕਲਾ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਚੰਗੀ ਸੇਧ ਦੇ ਕੇ ਉਨ੍ਹਾਂ ਦਾ ਭਵਿੱਖ ਸੰਵਾਰਨ-ਨਿਖ਼ਾਰਣ ਵਿੱਚ ਸਹਾਈ ਹੋਵੇਗਾ ।