ਅੰਮ੍ਰਿਤਸਰ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਸੀ, ਜਿਸ ਲਈ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਗਏ ਹਨ। ਅੱਜ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਵੇਗੀ। ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਇਕ ਨਿਮਾਣੇ ਸਿੱਖ ਵਾਂਗ ਨੰਗੇ ਪੈਰੀਂ ਹੈਰੀਟੇਜ ਸਟ੍ਰੀਟ ਤੋਂ ਸ੍ਰੀ ਦਰਬਾਰ ਸਾਹਿਬ ਵੱਲ ਨੂੰ ਜਾਂਦੇ ਨਜ਼ਰ ਆਏ ਹਨ। ਸਭ ਤੋਂ ਪਹਿਲਾਂ ਉਹ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਨਤਮਸਤਕ ਹੋਏ।
ਦੱਸ ਦਈਏ ਕਿ ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਇਕ ਧਾਰਮਿਕ ਸਮਾਗਮ ਦੌਰਾਨ ਪੰਜਾਬੀ ਗਾਇਕ ਬੀਰ ਸਿੰਘ ਨੂੰ ਬੁਲਾਇਆ ਗਿਆ ਸੀ। ਇਸ ਸ਼ਹੀਦੀ ਸਮਾਗਮ ਦੌਰਾਨ ਪੰਜਾਬੀ ਗਾਇਕ ਵੱਲੋਂ ਸਟੇਜ ਉੱਪਰ ਪੰਜਾਬੀ ਗਾਣੇ ਗਾਏ ਗਏ, ਜਿਸ ‘ਤੇ ਗਾਇਕ ਤੇ ਹੋਰ ਲੋਕਾਂ ਵੱਲੋਂ ਭੰਗੜਾ ਵੀ ਪਾਇਆ ਗਿਆ ਸੀ। ਇਸ ਮਾਮਲੇ ਵਿਚ ਗਾਇਕ ਬੀਰ ਸਿੰਘ ਅਤੇ ਹਰਜੋਤ ਸਿੰਘ ਬੈਂਸ ਪਹਿਲਾਂ ਹੀ ਮੁਆਫ਼ੀ ਵੀ ਮੰਗ ਚੁੱਕੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਜਾਣ ‘ਤੇ ਅੱਜ ਸਿੱਖਿਆ ਮੰਤਰੀ ਇੱਥੇ ਪੇਸ਼ੀ ਲਈ ਪਹੁੰਚੇ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਲਈ ਪਹੁੰਚੇ ਮੰਤਰੀ ਹਰਜੋਤ ਬੈਂਸ
Latest Articel
ਡੇਰਾ ਤਪਿਆਣਾ ਸਾਹਿਬ ਵਿਖੇ 24 ਅਗਸਤ ਨੂੰ ਮਨਾਇਆ ਜਾਵੇਗਾ ਬਾਬਾ ਸ਼੍ਰੀ ਚੰਦ ਜੀ ਦਾ...
ਅੰਮ੍ਰਿਤਸਰ ਪਿੰਡ ਸੁਲਤਾਨਵਿੰਡ ਦੇ ਨਜ਼ਦੀਕ ਪੈਂਦੇ ਡੇਰਾ ਤਪਿਆਣਾ ਸਾਹਿਬ ਵਿਖੇ ਬਾਬਾ ਸ਼੍ਰੀ ਚੰਦ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਮਨਾਏ ਜਾਣ ਵਾਲੇ ਮੇਲੇ...
ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੂਰੇ ਪੰਜਾਬ ‘ਚ 12 ਅਗਸਤ ਤੱਕ ਸਰਕਾਰ ਦਾ...
ਅੰਮ੍ਰਿਤਸਰ : ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਇਕੱਤਰਤਾ ਸੁਖਦੇਵ ਸਿੰਘ ਪੰਨੂ ਦੀ ਅਗਵਾਈ ਹੇਠ ਕੰਪਨੀ ਬਾਗ ਵਿਖੇ ਹੋਈ। ਇਸ ਦੌਰਾਨ ਪੰਜਾਬ ਸਰਕਾਰ ਦੇ ਵੱਖ...
1.27 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ
ਚੰਡੀਗੜ੍ਹ, 5 ਅਗਸਤ:
ਸੂਬੇ ਵਿੱਚ ਈ-ਕੇਵਾਈਸੀ ਪ੍ਰਕਿਰਿਆ ਵਿੱਚ ਨਿਯਮਿਤ ਤੌਰ ਤੇ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਹੁਣ ਤੱਕ 1,27, 84000 (1.27 ਕਰੋੜ) ਲਾਭਪਾਤਰੀਆਂ...
ਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ...
* ਪੰਜਾਬ ਤੇ ਹਰਿਆਣਾ ਦੀਆਂ ਜ਼ਰੂਰਤਾਂ ਲਈ ਸਿੰਧ ਦੇ ਪਾਣੀ ਦੀ ਸਹੀ ਵਰਤੋਂ ਕਰ ਕੇ ਪਾਣੀਆਂ ਦੇ ਮੁੱਦੇ ਨੂੰ ਹਮੇਸ਼ਾ ਲਈ ਖ਼ਤਮ ਕੀਤਾ ਜਾਵੇ;...
ਬਟਾਲਾ ‘ਚ ਵੱਡੀ ਵਾਰਦਾਤ, ਸ਼ਰੇਆਮ ਘੇਰ ਕੇ ਨੌਜਵਾਨ ਦਾ ਕਤਲ
ਬਟਾਲਾ : ਬੀਤੀ ਦੇਰ ਸ਼ਾਮ ਬਟਾਲਾ ਦੇ ਨਜ਼ਦੀਕੀ ਪਿੰਡ ਘਣੀਏ ਕੇ ਬਾਂਗਰ ’ਚ ਪੁਰਾਣੀ ਰੰਜਿਸ਼ ਤਹਿਤ 3 ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ...