ਆਮ ਆਦਮੀ ਪਾਰਟੀ ਪਾਰਟੀ ਦੀ ਪੰਜਾਬ ਸਰਕਾਰ ਭਗਵੰਤ ਮਾਨ ਦੀ ਅਗਵਾਈ ਹੇਠ ਲਗਾਤਾਰ ਸੂਬੇ ਦੇ ਲੋਕਾਂ ਦੀ ਭਲਾਈ ਦੇ ਕੰਮ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਵੱਲੋਂ ਪਾਰਟੀ ਦੇ ਵਿਧਾਇਕਾ ਨੂੰ ਵਿਸ਼ੇਸ਼ ਤੌਰ ’ਤੇ ਲੋਕਾਂ ਦੇ ਹਲਕੇ ਦੇ ਲੋਕਾਂ ਦੇ ਸੰਪਰਕ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇੰਨ੍ਹਾਂ ਨਿਰਦੇਸ਼ਾਂ ’ਤੇ ਰਾਮਪੂਰਾ ਫੂਲ ਤੋਂ ਵਿਧਾਇਕ ਅਤੇ ਪੰਜਾਬੀ ਗਾਇਕ ਬਲਕਾਰ ਸਿੱਧੂ ਮਾਰਕਿਟ ਕਮੇਟੀ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਲੋਕਾਂ ਦੀ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਵਿਧਾਇਕ ਵੱਲੋਂ ਲੋਕਾਂ ਦੀ ਕੁੱਝ ਮੁਸ਼ਕਿਲਾਂ ਦਾ ਮੌਕੇ ’ਤੇ ਹੱਲ ਕੀਤਾ ਗਿਆ ਅਤੇ ਕੁੱਝ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਦੌਰਾਨ ਵਿਧਾਇਕ ਨੇ ਆਪਣੀ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਨੂੰ ਵਿਕਾਸ ਪੱਖੋਂ ਤਰੱਕੀ ਦੀ ਸਿਖ਼ਰ ’ਤੇ ਲਿਆਂਦਾ ਜਾਵੇਗਾ। ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਝੜੀ ਲਾ ਦਿੱਤੀ ਹੈ, ਜਿਸ ਤਹਿਤ ਸਰਕਾਰ ਨੇ ਮੁਹੱਲਾ ਕਲੀਨਿਕ ਖੋਲ੍ਹ ਦਿੱਤੇ ਹਨ। ਰਾਜ ਦੇ 23 ਜ਼ਿਲ੍ਹਿਆਂ ’ਚ 117 ਸਕੂਲ ਆਫ਼ ਐਮੀਨੈਂਸ ਖੋਲ੍ਹੇ ਗਏ ਹਨ, ਜਿਨ੍ਹਾਂ ਸਦਕਾ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਉਪਲੱਬਧ ਹੋਵੇਗੀ। ਬਿਜਲੀ ਦੇ ਜ਼ੀਰੋ ਬਿੱਲਾਂ ਨਾਲ ਆਮ ਖਪਤਕਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਸਿੱਧੂ ਨੇ ਕਿਹਾ ਕਿ‘ਆਪ’ ਸਰਕਾਰ ਨੇ 42,000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ, ਭ੍ਰਿਸ਼ਟਾਚਾਰ ਤੋਂ ਲੋਕਾਂ ਦਾ ਖਹਿੜਾ ਛੁਡਾਇਆ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ, ਲੋਕਾਂ ਨੂੰ ਟੋਲ ਪਲਾਜ਼ਿਆਂ ਤੋਂ ਲਗਾਤਾਰ ਛੋਟ ਦਿਵਾਈ ਜਾ ਰਹੀ ਹੈ।