ਰਦਾਸਪੁਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਦੀ ਸਹਾਇਤ ਲਈ ਤਾਇਨਾਤ ਕੀਤੇ ਸੂਬਾ ਸਰਕਾਰ ਦੇ ਹੈਲੀਕਾਪਟਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਅੱਜ ਦੂਜੇ ਦਿਨ ਵੀ ਲਗਾਤਾਰ ਰਾਹਤ ਕਾਰਜ ਚਲਾਏ ਜਾ ਰਹੇ ਹਨ। ਜਿੱਥੇ ਬੀਤੇ ਕੱਲ੍ਹ ਸੂਬਾ ਸਰਕਾਰ ਦੇ ਹੈਲੀਕਾਪਟਰ ਵੱਲੋਂ ਦੀਨਾਨਗਰ ਤਹਿਸੀਲ ਦੇ ਮਕੌੜਾ ਪੱਤਣ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਲੋਕਾਂ ਤੱਕ ਰਾਹਤ ਸਮਗਰੀ ਪਹੁੰਚਾਈ ਗਈ ਸੀ ਉੱਥੇ ਅੱਜ ਡੇਰਾ ਬਾਬਾ ਨਾਨਕ, ਕਲਾਨੌਰ ਅਤੇ ਦੀਨਾਨਗਰ ਤਹਿਸੀਲਾਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਪਹੁੰਚਾਈ ਗਈ।