Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਮੋਦੀ ਸਰਕਾਰ ਦੇ ਉਪਰਾਲੇ ਸਦਕਾ ਇੱਕੋ ਵੇਲੇ 768 ਜ਼ਿਲ੍ਹਿਆਂ 'ਚ ਕੀਤਾ ਜਾਵੇਗਾ...

ਮੋਦੀ ਸਰਕਾਰ ਦੇ ਉਪਰਾਲੇ ਸਦਕਾ ਇੱਕੋ ਵੇਲੇ 768 ਜ਼ਿਲ੍ਹਿਆਂ ‘ਚ ਕੀਤਾ ਜਾਵੇਗਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ

 

 

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਰਤ ਸਰਕਾਰ ਨੇ ਸਿੱਖ ਧਰਮ, ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੀਆਂ ਅਦੁੱਤੀਆਂ ਕੁਰਬਾਨੀਆਂ ਨੂੰ ਨਾ ਸਿਰਫ਼ ਦੇਸ਼ ਵਿਚ, ਸਗੋਂ ਪੂਰੀ ਦੁਨੀਆ ਵਿਚ ਸਤਿਕਾਰ ਅਤੇ ਮਾਣ ਦਿਵਾਉਣ ਲਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਇਸੇ ਦਿਸ਼ਾ ਵਿਚ 26 ਦਸੰਬਰ ਨੂੰ “ਵੀਰ ਬਾਲ ਦਿਵਸ” ਦਾ ਐਲਾਨ ਇਕ ਇਤਿਹਾਸਕ ਕਦਮ ਹੈ, ਜਿਸ ਰਾਹੀਂ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਰਾਸ਼ਟਰੀ ਚੇਤਨਾ ਨਾਲ ਜੋੜਿਆ ਗਿਆ ਹੈ। ਇਹ ਗੱਲਾਂ ਅੱਜ ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਮੀਤ ਪ੍ਰਧਾਨ ਬਿਕਰਮ ਚੀਮਾ, ਸੂਬਾ ਜਨਰਲ ਸਕੱਤਰ ਦਿਆਲ ਦਾਸ ਸੋਢੀ ਅਤੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੀਤ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿਚ ਆਯੋਜਿਤ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕਹੀਆਂ। ਇਸ ਮੌਕੇ ਵਿਨੀਤ ਜੋਸ਼ੀ, ਸੂਬਾ ਮੀਡੀਆ ਮੁਖੀ, ਭਾਜਪਾ ਪੰਜਾਬ ਵੀ ਹਾਜ਼ਰ ਸਨ।

ਹਰ ਭਾਸ਼ਾ ਤੇ ਵਰਗ ਤਕ ਪਹੁੰਚੇਗਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਸੰਦੇਸ਼

ਬਿਕਰਮ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਜਪਾ ਵੱਲੋਂ ਦੇਸ਼ ਦੇ 768 ਜ਼ਿਲ੍ਹਿਆਂ ਵਿਚ ਇਕੋ ਸਮੇਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਆਪਕ ਪੱਧਰ ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਨ੍ਹਾਂ ਪ੍ਰੋਗਰਾਮਾਂ ਦੇ ਮਾਧਿਅਮ ਰਾਹੀਂ ਗੁਰੂ ਸਾਹਿਬਾਨ ਦੇ ਬਲੀਦਾਨ ਅਤੇ ਉਪਦੇਸ਼ ਹਰ ਖੇਤਰ ਅਤੇ ਹਰ ਵਰਗ ਤੱਕ ਪਹੁੰਚਾਏ ਜਾਣਗੇ। ਇਹ ਸੰਦੇਸ਼ ਬੰਗਾਲੀ, ਤੇਲਗੂ, ਕੰਨੜ, ਤਾਮਿਲ, ਮਰਾਠੀ, ਗੁਜਰਾਤੀ, ਅਸਾਮੀ ਸਮੇਤ ਹਰ ਰਾਜ ਦੀ ਮਾਤ-ਭਾਸ਼ਾ ਵਿਚ ਲੋਕਾਂ ਤੱਕ ਪਹੁੰਚਾਇਆ ਜਾਵੇਗਾ।