Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਮੋਹਾਲੀ ਅਦਾਲਤ ਨੇ KLF ਨਾਲ ਜੁੜੇ 2 ਮੁਲਜ਼ਮਾਂ ਦੀ ਜ਼ਮਾਨਤ ਕੀਤੀ ਖਾਰਿਜ

ਮੋਹਾਲੀ ਅਦਾਲਤ ਨੇ KLF ਨਾਲ ਜੁੜੇ 2 ਮੁਲਜ਼ਮਾਂ ਦੀ ਜ਼ਮਾਨਤ ਕੀਤੀ ਖਾਰਿਜ

 

ਮੋਹਾਲੀ -ਅੱਤਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜੇ ਦੋ ਮੁਲਜ਼ਮਾਂ ਦੀ ਜ਼ਮਾਨਤ ਮੋਹਾਲੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਇਨ੍ਹਾਂ ‘ਤੇ ਗੰਭੀਰ ਦੋਸ਼ ਹਨ। ਉਹ ਐਕਟਿਵ ਭੂਮਿਕਾ ਨਿਭਾਅ ਰਹੇ ਸਨ। ਕਈ ਮੁੱਖ ਗਵਾਹਾਂ ਦੀ ਗਵਾਹੀ ਬਾਕੀ ਹੈ। ਜੇਕਰ ਜ਼ਮਾਨਤ ਦਿੱਤੀ ਤਾਂ ਇਹ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ। ਇਸ ਪੜਾਅ ‘ਤੇ ਉਨ੍ਹਾਂ ਨੂੰ ਜ਼ਮਾਨਤ ਦੇਣਾ ਇਕ ਜਾਇਜ਼ ਆਧਾਰ ਨਹੀਂ ਬਣਦਾ ਹੈ। ਦੱਸਣਯੋਗ ਹੈ ਕਿ ਦੋਵੇਂ ਮੁਲਜ਼ਮ ਸਾਗਰ ਮਸੀਹ ਉਰਫ਼ ਰਾਜਾ ਅਤੇ ਆਸ਼ੀਸ਼ ਉਰਫ਼ ਗੋਪੀ ਗੁਰਦਾਸਪੁਰ ਦੇ ਕੋਟਲਾ ਅਤੇ ਘੌਟ ਦੇ ਵਸਨੀਕ ਹਨ। ਉਨ੍ਹਾਂ ਖਿਲਾਫ 2023 ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਸਮੇਂ ਉਨ੍ਹਾਂਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਸਨ।

ਜ਼ਿਕਰਯੋਗ ਹੈ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੋਹਾਲੀ ਨੇ ਜੁਲਾਈ 2023 ‘ਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮੁਲਜ਼ਮਾਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 120B, 153, ਅਤੇ 153A, ਅਸਲਾ ਐਕਟ ਦੀਆਂ ਧਾਰਾਵਾਂ 25(7), 25, ਅਤੇ UAPA ਦੀਆਂ ਧਾਰਾਵਾਂ 17, 18, ਅਤੇ 20 ਤਹਿਤ ਮਾਮਲਾ ਦਰਜ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਦੌਰਾਨ ਆਸ਼ੀਸ਼ ਗੋਪੀ ਤੋਂ ਇਕ .32 ਬੋਰ ਦਾ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਹੋਏ ਲਨ, ਜਦਕਿ ਸਾਗਰ ਮਸੀਹ ਤੋਂ ਇਕ .32 ਬੋਰ ਦਾ ਪਿਸਤੌਲ, ਦੋ ਜ਼ਿੰਦਾ ਕਾਰਤੂਸ ਅਤੇ 15 ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਪਰਚੇ ਬਰਾਮਦ ਹੋਏ ਸਨ। ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਂਚ ਤੋਂ ਪਤਾ ਲੱਗਾ ਕਿ ਵੱਖਵਾਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਮੁਲਜ਼ਮ ਸੂਬੇ ‘ਚ ਡਰ ਅਤੇ ਤਣਾਅ ਦਾ ਮਾਹੌਲ ਪੈਦਾ ਕਰਨਾ ਚਾਹੁੰਦੇ ਸਨ। ਉਨ੍ਹਾਂ ਦਾ ਨਿਸ਼ਾਨਾ ਹਿੰਦੂ ਭਾਈਚਾਰਾ, ਸੇਵਾਮੁਕਤ ਪੁਲਸ ਅਧਿਕਾਰੀ ਅਤੇ ਸਿਆਸਤਦਾਨ ਸਨ। ਉਨ੍ਹਾਂ ਨੇ ਇਸ ਕੰਮ ਲਈ ਦੋ ਲੱਖ ਰੁਪਏ ਲਏ ਸਨ।