ਜਲੰਧਰ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਮੋਹਿੰਦਰ ਭਗਤ ਅੱਜ ਚੰਡੀਗੜ੍ਹ ਪਹੁੰਚੇ ਜਿੱਥੇ ਉਨ੍ਹਾਂ ਨੇ ਆਪਣੇ ਅਹੁਦੇ ਲਈ ਸਹੁੰ ਚੁੱਕੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਆਪਣੇ ਦਫ਼ਤਰ ਵਿਚ ਵਿਧਾਇਕ ਵਜੋਂ ਸਹੁੰ ਚੁੱਕਵਾਈ। ਸਰਕਾਰ ਨੇ ਸਹੁੰ ਚੁੱਕਵਾਉਣ ਲਈ ਗਵਰਨਰ ਹਾਊਸ ਤੋਂ ਸਮਾਂ ਮੰਗਿਆ ਸੀ, ਜਿਸ ਲਈ ਉਨ੍ਹਾਂ ਨੂੰ ਅੱਜ ਦਾ ਸਮਾਂ ਦਿੱਤਾ ਗਿਆ ਸੀ। ਵਿਧਾਇਕ ਵੱਜੋਂ ਸਹੁੰ ਚੁੱਕਣ ਤੋਂ ਬਾਅਦ ਮੋਹਿੰਦਰ ਭਗਤ ਹੁਣ ਰਸਮੀ ਤੌਰ ‘ਤੇ ਜਲੰਧਰ ਪੱਛਮੀ ਦੇ ਵਿਧਾਇਕ ਬਣ ਗਏ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਕੇ ’ਤੇ ਮੌਜੂਦ ਰਹੇ।
ਇਸ ਦੇ ਨਾਲ ਹੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਜਲਦੀ ਹੀ ਮਹਿੰਦਰ ਭਗਤ ਨੂੰ ਖੇਡ ਮੰਤਰੀ ਬਣਾਇਆ ਜਾ ਸਕਦਾ ਹੈ। ਕਿਉਂਕਿ ਗੁਰਮੀਤ ਮੀਤ ਹੇਅਰ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੀ ਥਾਂ ਹੋਰ ਕੋਈ ਵੀ ਨਵਾਂ ਮੰਤਰੀ ਨਹੀਂ ਬਣਾਇਆ ਗਿਆ। ਇਸ ਲਈ ਖਦਸ਼ਾ ਲਗਾਇਆ ਜਾ ਰਿਹਾ ਹੈ ਕਿ ਹੁਣ ਭਗਤ ਨੂੰ ਖੇਡ ਮੰਤਰੀ ਬਣਾਇਆ ਜਾ ਸਕਦਾ ਹੈ।