Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਮਹਾਸ਼ਿਵਰਾਤਰੀ 'ਤੇ ਕਾਸ਼ੀ 'ਚ 15 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ...

ਮਹਾਸ਼ਿਵਰਾਤਰੀ ‘ਤੇ ਕਾਸ਼ੀ ‘ਚ 15 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ ਸੰਭਾਵਨਾ

 

 

ਵਾਰਾਣਸੀ- ਕਾਸ਼ੀ ਵਿਸ਼ਵਨਾਥ ਮੰਦਰ ‘ਚ ਆਉਣ ਵਾਲੀ 15 ਫਰਵਰੀ ਨੂੰ ਮਹਾਸ਼ਿਵਰਾਤਰੀ ਮੌਕੇ 15 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਸੰਭਾਵਿਤ ਭੀੜ ਨੂੰ ਦੇਖਦੇ ਹੋਏ ਸ਼ਨੀਵਾਰ ਨੂੰ ਮੰਦਰ ਕੰਪਲੈਕਸ ‘ਚ ਉੱਚ ਪੱਧਰੀ ਬੈਠਕ ਆਯੋਜਿਤ ਕੀਤੀ ਗਈ। ਬੈਠਕ ‘ਚ ਜ਼ਿਲ੍ਹਾ ਅਧਿਕਾਰੀ ਸਤੇਂਦਰ ਕੁਮਾਰ, ਪੁਲਸ ਕਮਿਸ਼ਨਰ ਮੋਹਿਤ ਅਗਰਵਾਲ, ਮੰਦਰ ਨਿਆਸ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਿਸ਼ਵ ਭੂਸ਼ਣ ਮਿਸ਼ਰਾ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਪੁਲਸ ਕਮਿਸ਼ਨਰ ਮੋਹਿਤ ਅਗਰਵਾਲ ਨੇ ਦੱਸਿਆ ਕਿ  ਸ਼ਰਧਾਲੂਆਂ ਦੇ ਸੁਚਾਰੂ ਅਤੇ ਸੁਰੱਖਿਅਤ ਦਰਸ਼ਨਾਂ ਲਈ ਵਿਸਤ੍ਰਿਤ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ 15 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦਾ ਅਨੁਮਾਨ ਹੈ। ਅਜਿਹੀ ਸਥਿਤੀ ‘ਚ ਇਹ ਯਕੀਨੀ ਕੀਤਾ ਜਾ ਰਿਹਾ ਹੈ ਕਿ ਸ਼ਰਧਾਲੂਆਂ ਨੂੰ ਅੱਧਾ ਕਿਲੋਮੀਟਰ ਤੋਂ ਵੱਧ ਪੈਦਲ ਨਾ ਤੁਰਨਾ ਪਵੇ ਅਤੇ ਲੰਬੀ ਲਾਈਨ ‘ਚ ਜ਼ਿਆਦਾ ਸਮੇਂ ਤੱਕ ਉਡੀਕ ਨਾ ਕਰਨੀ ਪਵੇ।

 

ਉਨ੍ਹਾਂ ਦੱਸਿਆ ਕਿ ਬੈਰੀਕੇਡਿੰਗ, ਆਵਾਜਾਈ ਵਿਵਸਥਾ, ਪਾਰਕਿੰਗ ਅਤੇ ਪ੍ਰਵੇਸ਼-ਨਿਕਾਸ ਮਾਰਗਾਂ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਦੀ ਦ੍ਰਿਸ਼ਟੀ ਨਾਲ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਜਾਵੇਗਾ, ਜਿੱਥੋਂ ਸਾਰੀਆਂ ਵਿਵਸਥਾਵਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ। ਪੁਲਸ ਕਮਿਸ਼ਨਰ ਨੇ ਕਿਹਾ ਕਿ ਮੈਡੀਕਲ ਟੀਮ, ਐਂਬੂਲੈਂਸ ਅਤੇ ਐਮਰਜੈਂਸੀ ਸੇਵਾਵਾਂ ਦੇ ਵੀ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਸਾਰੇ ਵਿਭਾਗਾਂ ਦੇ ਤਾਲਮੇਲ ਨਾਲ ਸ਼ਰਧਾਲੂਆਂ ਨੂੰ ਬਿਨਾਂ ਅਸਹੂਲਤ ਦੇ ਦਰਸ਼ਨ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਮੰਦਰ ਪ੍ਰਸ਼ਾਸਨ ਵਲੋਂ ਦੱਸਿਆ ਗਿਆ ਕਿ ਮਹਾਸ਼ਿਵਰਾਤਰੀ ‘ਤੇ ਵਿਸ਼ੇਸ਼ ਪੂਜਾ ਅਤੇ ਆਰਤੀ ਤੈਅ ਸਮੇਂ ਅਨੁਸਾਰ ਸੰਪੰਨ ਹੋਵੇਗੀ। ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪ੍ਰਸ਼ਾਸਨਿਕ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਭੀੜ ਦੌਰਾਨ ਸੰਜਮ ਬਣਾਏ ਰੱਖਣ। ਪ੍ਰਸ਼ਾਸਨ ਨੇ ਸੁਰੱਖਿਆ, ਆਵਾਜਾਈ ਅਤੇ ਸਫ਼ਾਈ ਵਿਵਸਥਾ ਨੂੰ ਲੈ ਕੇ ਤਿਆਰੀਆਂ ਦਾ ਦਾਅਵਾ ਕੀਤਾ ਹੈ।