Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਮੈਡੀਕਲ ਸਟੋਰ ਤੋਂ 4600 ਤੋਂ ਵੱਧ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ

ਮੈਡੀਕਲ ਸਟੋਰ ਤੋਂ 4600 ਤੋਂ ਵੱਧ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ

 

 

ਮਾਛੀਵਾੜਾ ਸਾਹਿਬ  : ਪੁਲਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਬੱਸ ਸਟੈਂਡ ਰੋਡ ’ਤੇ ਸਥਿਤ ਇੱਕ ਮੈਡੀਕਲ ਸਟੋਰ ਤੋਂ ਛਾਪੇਮਾਰੀ ਦੌਰਾਨ 4600 ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ। ਪੁਲਸ ਨੇ ਅੱਜ ਇਸ ਸਬੰਧੀ ਸੁਖਦੇਵ ਸਿੰਘ ਅਤੇ ਦੁਕਾਨ ’ਤੇ ਕੰਮ ਕਰਨ ਵਾਲੇ ਨੌਕਰ ਨੂੰ ਹਿਰਾਸਤ ‘ਚ ਲੈ ਲਿਆ ਹੈ। ਅੱਜ ਇਸ ਸਬੰਧੀ ਪੱਤਕਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਮਰਾਲਾ ਤਰਲੋਚਨ ਸਿੰਘ ਨੇ ਦੱਸਿਆ ਕਿ ਥਾਣਾ ਸਮਰਾਲਾ ਦੇ ਮੁਖੀ ਹਰਵਿੰਦਰ ਸਿੰਘ ਨੂੰ ਇੱਕ ਗੁਪਤ ਸੂਚਨਾ ਮਿਲੀ ਸੀ ਕਿ ਇੱਥੇ ਇੱਕ ਮੈਡੀਕਲ ਸਟੋਰ ’ਤੇ ਨਸ਼ੀਲੀਆਂ ਦਵਾਈਆਂ ਵਿਕ ਰਹੀਆਂ ਹਨ। ਇਸ ’ਤੇ ਕਾਰਵਾਈ ਕਰਦਿਆਂ ਉੱਥੋਂ 2000 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ।

 

ਇਸ ਜਾਂਚ ਨੂੰ ਅੱਗੇ ਵਧਾਇਆ ਗਿਆ ਤਾਂ ਪਤਾ ਲੱਗਾ ਕਿ ਮਾਛੀਵਾੜਾ ‘ਚ ਵੀ ਇੱਕ ਮੈਡੀਕਲ ਸਟੋਰ ’ਤੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਸਪਲਾਈ ਹੁੰਦੇ ਹਨ, ਜਿਸ ’ਤੇ ਅੱਜ ਸਮਰਾਲਾ ਪੁਲਸ, ਸੀ. ਆਈ. ਏ. ਸਟਾਫ਼ ਖੰਨਾ ਦੇ ਇੰਚਾਰਜ ਅਕਾਸ਼ ਦੱਤ, ਡਰੱਗ ਇੰਸਪੈਕਟਰ ਅਮਰਜੀਤ ਸਿੰਘ ਵਲੋਂ ਇੱਕ ਸਾਂਝਾ ਆਪਰੇਸ਼ਨ ਚਲਾ ਕੇ ਛਾਪੇਮਾਰੀ ਕੀਤੀ ਗਈ। ਮਾਛੀਵਾੜਾ ਦੇ ਮੈਡੀਕਲ ਸਟੋਰ ਤੋਂ ਛਾਪੇਮਾਰੀ ਦੌਰਾਨ 2695 ਕੈਪਸੂਲ ਅਤੇ 2000 ਗੋਲੀਆਂ ਮਿਲੀਆਂ, ਜੋ ਕਿ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਂਦੀਆਂ ਹਨ। ਪੁਲਸ ਵਲੋਂ ਇਸ ਮੈਡੀਕਲ ਸਟੋਰ ’ਤੇ ਬੈਠੇ ਵਿਅਕਤੀ ਸੁਖਦੇਵ ਸਿੰਘ ਅਤੇ ਦੁਕਾਨ ’ਤੇ ਕੰਮ ਕਰਨ ਵਾਲੇ ਵਿਅਕਤੀ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲੈ ਲਿਆ ਹੈ। ਡੀ. ਐੱਸ. ਪੀ. ਸਮਰਾਲਾ ਨੇ ਦੱਸਿਆ ਕਿ ਇਹ ਮੈਡੀਕਲ ਸਟੋਰ ਕਿਸ ਦੇ ਨਾਮ ’ਤੇ ਚੱਲਦਾ ਹੈ, ਇਸ ਦੀ ਵੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਇਸ ਜਾਂਚ ਨੂੰ ਅੱਗੇ ਵਧਾਇਆ ਜਾਵੇਗਾ ਤਾਂ ਜੋ ਪਤਾ ਲੱਗ ਸਕੇ ਕਿ ਇਹ ਮੈਡੀਕਲ ਨਸ਼ਾ ਕਿੱਥੋਂ ਆ ਰਿਹਾ ਹੈ।