Become a member

Get the best offers and updates relating to Liberty Case News.

― Advertisement ―

spot_img
spot_img
HomeBig Newsਅਬੋਹਰ 'ਚ ਡਿਲੀਵਰੀ ਦੌਰਾਨ ਮਾਂ ਤੇ ਨਵਜੰਮੇ ਬੱਚੇ ਦੀ ਮੌਤ

ਅਬੋਹਰ ‘ਚ ਡਿਲੀਵਰੀ ਦੌਰਾਨ ਮਾਂ ਤੇ ਨਵਜੰਮੇ ਬੱਚੇ ਦੀ ਮੌਤ

ਅਬੋਹਰ : ਅਬੋਹਰ ਤੋਂ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਸਰਕਾਰੀ ਹਸਤਪਤਾਲ ‘ਚ ਡਿਲਵਰੀ ਦੌਰਾਨ ਇਕ ਔਰਤ ਅਤੇ ਉਸ ਦੇ ਨਵਜੰਮੇ ਬੱਚੇ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਮ੍ਰਿਤਕ ਔਰਤ ਦੇ ਪਤੀ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਨੇ ਡਾਕਟਰ ‘ਤੇ ਗੰਭੀਰ ਦੋਸ਼ ਲਾਏ ਹਨ। ਜਾਣਕਾਰੀ ਮੁਤਾਬਕ ਫਾਜ਼ਿਲਕਾ ਰੋਡ ਵਾਸੀ ਦੀਪਕ ਕੁਮਾਰ ਨੇ ਦੱਸਿਆ ਕਿ ਉਸ ਦੇ ਪਹਿਲਾਂ ਤੋਂ 2 ਬੱਚੇ ਹਨ ਅਤੇ ਉਸ ਦੀ ਪਤਨੀ ਪੱਲਵੀ ਤੀਜੀ ਵਾਰ ਗਰਭਵਤੀ ਸੀ। ਉਹ ਆਪਣੀ ਗਰਭਵਤੀ ਪਤਨੀ ਨੂੰ ਡਿਲੀਵਰੀ ਲਈ ਸਰਕਾਰੀ ਹਸਪਤਾਲ ਲੈ ਗਿਆ ਆਇਆ ਸੀ।

ਉਸ ਨੇ ਦੱਸਿਆ ਕਿ ਡਿਲੀਵਰੀ ਸਮੇਂ ਜੱਚਾ-ਬੱਚਾ ਵਾਰਡ ‘ਚ ਕੋਈ ਮੈਡੀਕਲ ਅਫ਼ਸਰ ਮੌਜੂਦ ਨਹੀਂ ਸੀ ਅਤੇ ਉਸ ਦੀ ਪਤਨੀ ਦੀ ਡਿਲੀਵਰੀ ਬਿਨਾਂ ਡਾਕਟਰ ਦੇ ਸਟਾਫ਼ ਵਲੋਂ ਹੀ ਕੀਤੀ ਗਈ ਹੈ। ਇਸ ਦੌਰਾਨ ਪਹਿਲਾਂ ਡਾਕਟਰਾਂ ਨੇ ਕਿਹਾ ਕਿ ਨਵਜੰਮੀ ਬੱਚੀ ਨੂੰ 2-3 ਦਿਨ ਹਸਪਤਾਲ ਰੱਖਣਾ ਪਵੇਗਾ ਅਤੇ ਫਿਰ ਕਹਿ ਦਿੱਤਾ ਕਿ ਬੱਚੀ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਉਸ ਦੀ ਪਤਨੀ ਦੀ ਵੀ ਸਿਹਤ ਵਿਗੜ ਗਈ, ਜਿਸ ਨੂੰ ਡਾਕਟਰਾਂ ਨੇ ਰੈਫ਼ਰ ਕਰ ਦਿੱਤਾ ਅਤੇ ਕਿਹਾ ਕਿ ਖੂਨ ਬਹੁਤ ਜ਼ਿਆਦਾ ਵਹਿ ਗਿਆ ਹੈ।

 

ਇਸ ਮਗਰੋਂ ਦੀਪਕ ਆਪਣੀ ਪਤਨੀ ਨੂੰ ਦੂਜੇ ਹਸਪਤਾਲ ਲਿਜਾ ਰਿਹਾ ਸੀ ਤਾਂ ਰਾਹ ‘ਚ ਹੀ ਉਸ ਦੀ ਮੌਤ ਹੋ ਗਈ। ਫਿਲਹਾਲ ਇਸ ਮਾਮਲੇ ਸਬੰਧੀ ਸਿਵਲ ਸਰਜਨ ਡਾ. ਰੋਹਿਤ ਗੋਇਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਤਿੰਨ ਡਾਕਟਰਾਂ ਦੀ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ। ਉਨ੍ਹਾਂ ਦੀ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।