ਸਪੋਰਟਸ – ਓਲੰਪਿਕ ਤਮਗਾ ਜੇਤੂ ਮੁੱਕੇਬਾਜ਼ ਵਿਜੇਂਦਰ ਸਿੰਘ ਦੇ ਪਿਤਾ ਮਹੀਪਾਲ ਸਿੰਘ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਪਿਛਲੇ ਕੁਝ ਹਫ਼ਤਿਆਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਸਾਲ 2008 ਦੀਆਂ ਬੀਜਿੰਗ ਖੇਡਾਂ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੇ 39 ਸਾਲਾ ਖਿਡਾਰੀ ਨੇ ਆਪਣੀ ਸੋਸ਼ਲ ਮੀਡੀਆ ਪੋਸਟ ‘ਚ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਪਿਤਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਭਿਵਾਨੀ ਹਰਿਆਣਾ ‘ਚ ਹੋਵੇਗਾ।
ਹਰਿਆਣਾ ਰੋਡਵੇਜ਼ ‘ਚ ਡਰਾਈਵਰ ਵਜੋਂ ਕੰਮ ਕਰਦੇ ਮਹੀਪਾਲ ਨੇ ਓਵਰਟਾਈਮ ਕਰਕੇ ਵਿਜੇਂਦਰ ਦਾ ਸੁਫ਼ਨਾ ਪੂਰਾ ਕੀਤਾ। ਵਿਜੇਂਦਰ ਨੇ ਐਕਸ ‘ਤੇ ਪੋਸਟ ਕੀਤਾ, ‘ਬਹੁਤ ਦੁੱਖ ਦੇ ਨਾਲ ਅਸੀਂ ਆਪਣੇ ਪਿਤਾ ਮਹੀਪਾਲ ਸਿੰਘ ਦੇ ਦਿਹਾਂਤ ਦੀ ਘੋਸ਼ਣਾ ਕਰਦੇ ਹਾਂ। ਉਹ ਅੱਜ ਸਾਨੂੰ ਛੱਡ ਕੇ ਆਪਣੇ ਸਵਰਗੀ ਨਿਵਾਸ ਲਈ ਰਵਾਨਾ ਹੋ ਗਏ।”
ਪਿਛਲੇ ਸਾਲ ਕਾਂਗਰਸ ਤੋਂ ਭਾਜਪਾ ‘ਚ ਸ਼ਾਮਲ ਹੋਏ ਵਿਜੇਂਦਰ ਨੇ ਆਪਣੇ ਪਿਤਾ ਨਾਲ ਇਕ ਤਸਵੀਰ ਪੋਸਟ ਕੀਤੀ ਅਤੇ ਲਿਖਿਆ, ”ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਤੁਸੀਂ ਉਨ੍ਹਾਂ ਨੂੰ ਆਪਣੇ ਵਿਚਾਰਾਂ ਅਤੇ ਪ੍ਰਾਰਥਨਾਵਾਂ ‘ਚ ਰੱਖੋ।’ ਸਾਲ 2019 ‘ਚ ਕਾਂਗਰਸ ‘ਚ ਸ਼ਾਮਲ ਹੋਏ ਵਿਜੇਂਦਰ ਸਿੰਘ ਜਾਟ ਭਾਈਚਾਰੇ ਨਾਲ ਸਬੰਧਤ ਹਨ, ਜਿਨ੍ਹਾਂ ਦਾ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਵੱਡੀ ਗਿਣਤੀ ਸੀਟਾਂ ’ਤੇ ਸਿਆਸੀ ਪ੍ਰਭਾਵ ਹੈ।