Subscribe to Liberty Case

Sunday, March 30, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਕਰਨਲ ਬਾਠ ਦੀ ਕੁੱਟਮਾਰ ਦੇ ਮਾਮਲੇ 'ਚ Mrs ਬਾਠ ਦਾ ਵੱਡਾ ਬਿਆਨ

ਕਰਨਲ ਬਾਠ ਦੀ ਕੁੱਟਮਾਰ ਦੇ ਮਾਮਲੇ ‘ਚ Mrs ਬਾਠ ਦਾ ਵੱਡਾ ਬਿਆਨ

ਪਟਿਆਲਾ – ਕਰਨਲ ਦੀ ਕੁੱਟਮਾਰ ਦੇ ਮਾਮਲੇ ਵਿਚ ਸਾਬਕਾ ਸੈਨਿਕਾਂ ਵੱਲੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਲਾਇਆ ਗਿਆ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਕੇਸ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾਵੇ, ਕਿਉਂਕਿ ਕੇਂਦਰ ਦੀ ਨਿਰਪੱਖ ਏਜੰਸੀ ਇਸ ਦੀ ਸਹੀ ਤਰੀਕੇ ਨਾਲ ਜਾਂਚ ਕਰੇਗੀ।
ਜਸਵਿੰਦਰ ਕੌਰ ਬਾਠ ਨੇ ਐਲਾਨ ਕੀਤਾ ਕਿ ਉਹ ਹਰ ਜ਼ਰੂਰਤਮੰਦ ਨਾਲ ਖੜ੍ਹੇਗੀ ਅਤੇ ਕਿਸੇ ਵੀ ਕੀਮਤ ’ਤੇ ਕੋਈ ਵੀ ਸਿਆਸੀ ਪਾਰਟੀ ਜੁਆਇਨ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਇਹ ਲੜਾਈ ਉਨ੍ਹਾਂ ਦੀ ਇਕੱਲਿਆਂ ਦੀ ਨਹੀਂ, ਸਗੋਂ ਸਾਡੇ ਸਾਰਿਆਂ ਦੀ ਹੈ ਜੋ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਲੜਣੀ ਚਾਹੀਦੀ ਹੈ।
ਦੱਸਣਯੋਗ ਹੈ ਕਿ ਇਸ ਮਾਮਲੇ ’ਚ ਚਾਰੇ ਇੰਸਪੈਕਟਰਾਂ ’ਤੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਬਾਹਰ ਟਰਾਂਸਫਰ ਕਰ ਦਿੱਤਾ ਗਿਆ ਹੈ। ਏ.ਡੀ.ਜੀ.ਪੀ. ਦੀ ਅਗਵਾਈ ਹੇਠ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਣਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਨਗਰ ਨਿਗਮ ਦੇ ਕਮਿਸ਼ਨਰ ਵੀ ਇਸ ਦੀ ਨਿਆਇਕ ਜਾਂਚ ਕਰ ਰਹੇ ਹਨ।