Monday, December 23, 2024

Become a member

Get the best offers and updates relating to Liberty Case News.

― Advertisement ―

spot_img
spot_img
HomePunjabਨਗਰ ਨਿਗਮ ਚੋਣਾਂ: ਅੱਜ ਰੁੱਕ ਜਾਵੇਗਾ ਚੋਣ ਪ੍ਰਚਾਰ, 21 ਦਸੰਬਰ ਨੂੰ ਹੋਵੇਗੀ...

ਨਗਰ ਨਿਗਮ ਚੋਣਾਂ: ਅੱਜ ਰੁੱਕ ਜਾਵੇਗਾ ਚੋਣ ਪ੍ਰਚਾਰ, 21 ਦਸੰਬਰ ਨੂੰ ਹੋਵੇਗੀ ਵੋਟਿੰਗ

 

ਲੁਧਿਆਣਾ –ਪੰਜਾਬ ਵਿਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ 21 ਦਸੰਬਰ ਨੂੰ ਹੋਣ ਜਾ ਰਹੀਆਂ ਹਨ ਤੇ ਉਸੇ ਦਿਨ ਹੀ ਨਤੀਜਿਆਂ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ। ਇਨ੍ਹਾਂ ਚੋਣਾਂ ਲਈ ਚੋਣ ਪ੍ਰਚਾਰ ਅੱਜ ਸ਼ਾਮ 4 ਵਜੇ ਬੰਦ ਹੋ ਜਾਵੇਗਾ।

ਨਿਗਮ ਚੋਣਾਂ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਨਿਗਮ ਚੋਣਾਂ ਤੋਂ ਇਲਾਵਾ ਨਗਰ ਕੌਂਸਲ ਅਤੇ ਨਗਰ ਪੰਚਾਇਤੀ ਚੋਣਾਂ ’ਚ 62,438 ਵੋਟਰ 160 ਉਮੀਦਵਾਰਾਂ ਲਈ ਵੋਟਾਂ ਪਾਉਣਗੇ। 21 ਦਸੰਬਰ ਨੂੰ ਲੁਧਿਆਣਾ ਦੀ ਨਗਰ ਨਿਗਮ ਦੇ 95 ਵਾਰਡਾਂ ’ਚ ਹੋਣ ਜਾ ਰਹੀਆਂ ਚੋਣਾਂ ’ਚ ਕਿਸਮਤ ਅਜ਼ਮਾ ਰਹੇ 447 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ 11.65 ਵੋਟਰਾਂ ਦੇ ਹੱਥਾਂ ’ਚ ਹੋਵੇਗਾ।

ਸ਼ਨੀਵਾਰ ਪੈਣ ਜਾ ਰਹੀਆਂ ਵੋਟਾਂ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ, ਜਿਸ ਤੋਂ ਤੁਰੰਤ ਬਾਅਦ ਹੀ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਚੋਣ ਪ੍ਰਚਾਰ 19 ਦਸੰਬਰ ਨੂੰ ਸ਼ਾਮ 4 ਵਜੇ ਬੰਦ ਹੋ ਜਾਵੇਗਾ। ਵੋਟਾਂ ਲਈ ਚੋਣ ਕਮਿਸ਼ਨਰ ਦੇ ਹੁਕਮਾਂ ’ਤੇ 420 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਥੇ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਨੇ ਵੋਟਰਾਂ ਨੂੰ ਜੋਸ਼ ਦੇ ਨਾਲ ਆਪਣੀ ਵੋਟ ਪਾਉਣ ਲਈ ਪ੍ਰੇਰਦੇ ਹੋਏ ਆਪਣੀ ਪਸੰਦ ਦੇ ਉਮੀਦਵਾਰ ਦੀ ਚੋਣ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨੂੰ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਪੂਰੀ ਪ੍ਰਕਿਰਿਆ ਨੂੰ ਸ਼ਾਂਤਮਈ ਢੰਗ ਨਾਲ ਮੁਕੰਮਲ ਕਰਵਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ।