ਪਾਲਘਰ – ਆਪਣੀ ਦੋਸਤ ਦੀ ਜਨਮ ਦਿਨ ਦੀ ਪਾਰਟੀ ‘ਚ ਗਈ ਮਾਸੂਮ ਨਾਲ ਇਕ ਵਿਅਕਤੀ ਨਾਲ ਜਬਰ ਜ਼ਿਨਾਹ ਕੀਤਾ ਅਤੇ ਉਸ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ। ਪੁਲਸ ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਉਨ੍ਹਾਂ ਨੇ ਇਸ ਸੰਬੰਧ ‘ਚ ਸਾਬਕਾ ਸਰਪੰਚ ਦੇ 21 ਸਾਲਾ ਬੇਟੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦਰਦਨਾਕ ਘਟਨਾ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੀ ਹੈ। ਮੋਖਾਡਾ ਤਾਲੁਕ ਦੇ ਇਕ ਪਿੰਡ ‘ਚ ਰਹਿਣ ਵਾਲੀ ਬੱਚੀ ਐਤਵਰਾ ਨੂੰ ਪਿੰਡ ‘ਚ ਹੀ ਆਪਣੀ ਦੋਸਤ ਦੀ ਜਨਮ ਦਿਨ ਦੀ ਪਾਰਟੀ ‘ਚ ਗਈ ਸੀ ਪਰ ਫਿਰ ਘਰ ਨਹੀਂ ਪਰਤੀ। ਇਸ ਤੋਂ ਬਾਅਦ ਉਸ ਦੇ ਪਰਿਵਾਰ ਦੇ ਮੈਂਬਰਾਂ ਨੇ ਉਸ ਦੀ ਭਾਲ ਕੀਤੀ।
ਮੋਖਾਡਾ ਪੁਲਸ ਥਾਣੇ ਦੇ ਸਹਾਇਕ ਇੰਸਪੈਕਟਰ ਪ੍ਰੇਮਨਾਥ ਧੋਲੇ ਨੇ ਦੱਸਿਆ ਕਿ ਬੱਚੀ ਦੀ ਮ੍ਰਿਤਕ ਦੇਹ ਐਤਵਾਰ ਦੇਰ ਰਾਤ ਪਿੰਡ ‘ਚ ਇਕ ਕਬਰਸਤਾਨ ਦੇ ਨੇੜੇ ਮਿਲੀ। ਪੁਲਸ ਨੇ ਉਸ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਉਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਦੇ ਇਕ ਜਾਂਚ ਦਲ ਨੇ ਕਈ ਸੂਚਨਾਵਾਂ ‘ਤੇ ਕਾਰਵਾਈ ਕੀਤੀ ਅਤੇ ਮੰਗਲਵਾਰ ਨੂੰ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਦੋਸ਼ੀ ਨੇ ਐਤਵਾਰ ਨੂੰ ਕੁੜੀ ਦਾ ਪਿੱਛਾ ਕੀਤਾ ਅਤੇ ਫਿਰ ਰਾਤ ਨੂੰ ਉਸ ਨਾਲ ਜਬਰ ਜ਼ਿਨਾਹ ਕਰਨ ਤੋਂ ਬਾਅਦ ਕਤਲ ਕਰ ਦਿੱਤਾ। ਪੁਲਸ ਅਨੁਸਾਰ ਦੋਸ਼ੀ ਦੀ ਮਾਂ ਇਕ ਸਥਾਨਕ ਕਾਊਂਸਲਰ ਰਹਿ ਚੁੱਕੀ ਹੈ।