Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਸਾਬਕਾ DGP ਮੁਹੰਮਦ ਮੁਸਤਫਾ, ਪਤਨੀ ਰਜ਼ੀਆ ਸੁਲਤਾਨਾ, ਧੀ ਅਤੇ ਨੂੰਹ ’ਤੇ ਕਤਲ...

ਸਾਬਕਾ DGP ਮੁਹੰਮਦ ਮੁਸਤਫਾ, ਪਤਨੀ ਰਜ਼ੀਆ ਸੁਲਤਾਨਾ, ਧੀ ਅਤੇ ਨੂੰਹ ’ਤੇ ਕਤਲ ਦਾ ਕੇਸ ਦਰਜ

 

ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਅਤੇ ਉਨ੍ਹਾਂ ਦੀ ਪਤਨੀ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਤਲਾਨਾ ਵਿਰੁੱਧ ਉਨ੍ਹਾਂ ਦੇ ਪੁੱਤਰ, ਅਕੀਲ ਅਖਤਰ ਦੇ ਕਤਲ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਦੇ ਨਾਲ ਇਨ੍ਹਾਂ ਦੀ ਧੀ ਅਤੇ ਨੂੰਹ ‘ਤੇ ਵੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਗਿਆ ਹੈ। ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਪੰਜਾਬ ਦੇ ਸਾਬਕਾ ਡੀਜੀਪੀ (ਮਨੁੱਖੀ ਅਧਿਕਾਰ) ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਦੀ ਮੌਤ ਦੇ ਮਾਮਲੇ ਵਿਚ ਇੱਕ ਗੁਆਂਢੀ, ਸ਼ਮਸ਼ੂਦੀਨ ਨੇ ਗੰਭੀਰ ਦੋਸ਼ ਲਗਾਏ ਹਨ, ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਅਕੀਲ ਦੀ ਪਤਨੀ ਅਤੇ ਪਿਤਾ ਦੇ ਨਾਜਾਇਜ਼ ਸਬੰਧ ਸਨ, ਜਿਸ ਵਿਚ ਰਜ਼ੀਆ ਸੁਲਤਾਨਾ ਵੀ ਸ਼ਾਮਲ ਸੀ।

ਸ਼ਮਸ਼ੂਦੀਨ ਨੇ ਪੰਚਕੂਲਾ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਰਜ ਕਰਵਾਈ, ਜਿਸ ਦੇ ਆਧਾਰ ‘ਤੇ ਪੰਚਕੂਲਾ ਐੱਮਡੀਸੀ ਪੁਲਸ ਸਟੇਸ਼ਨ ਨੇ ਹੁਣ ਮੁਹੰਮਦ ਮੁਸਤਫਾ, ਉਨ੍ਹਾਂ ਦੀ ਪਤਨੀ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਨੂੰਹ ਅਤੇ ਧੀ ਵਿਰੁੱਧ ਆਈਪੀਸੀ ਦੀ ਧਾਰਾ 103(1) ਅਤੇ 61 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਦੱਸਣਯੋਗ ਹੈ ਕਿ ਅਕੀਲ ਦੀ ਮੌਤ 16 ਅਕਤੂਬਰ ਨੂੰ ਪੰਚਕੂਲਾ ਵਿਚ ਦੇਰ ਰਾਤ ਹੋਈ ਸੀ। ਪਰਿਵਾਰ ਨੇ ਕਿਹਾ ਸੀ ਕਿ ਉਸਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਸੀ। ਇਸ ਮਗਰੋਂ ਅਕੀਲ ਦਾ 27 ਅਗਸਤ ਦਾ ਇਕ ਵੀਡੀਓ ਸਾਹਮਣੇ ਆਇਆ। ਇਸ ਵਿਚ ਮ੍ਰਿਤਕ ਦੋਸ਼ ਲਗਾਉਂਦਾ ਹੈ ਕਿ ਉਸਦੇ ਪਰਿਵਾਰਕ ਮੈਂਬਰ ਉਸਨੂੰ ਮਾਰਨ ਦੀ ਸਾਜ਼ਿਸ਼ ਰਚ ਰਹੇ ਹਨ। ਉਸਨੇ ਆਪਣੇ ਪਿਤਾ ਅਤੇ ਪਤਨੀ ਵਿਚਕਾਰ ਨਾਜਾਇਜ਼ ਸਬੰਧਾਂ ਦਾ ਵੀ ਜ਼ਿਕਰ ਕੀਤਾ ਸੀ।