ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਮੌਜੂਦਗੀ ਵਿੱਚ ਅੱਜ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਨਾਇਬ ਸਿੰਘ ਸੈਣੀ ਨੂੰ ਲਗਾਤਾਰ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਇਸ ਮੌਕੇ 11 ਕੈਬਨਿਟ ਮੰਤਰੀਆਂ ਅਤੇ 2 ਰਾਜ ਮੰਤਰੀਆਂ ਨੇ ਵੀ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕੀ।
ਨਵੇਂ ਨਿਯੁਕਤ ਕੀਤੇ ਗਏ ਕੈਬਨਿਟ ਮੰਤਰੀਆਂ ਵਿੱਚ ਅਨਿਲ ਵਿੱਜ, ਕ੍ਰਿਸ਼ਨ ਲਾਲ ਪੰਵਾਰ, ਰਾਓ ਨਰਬੀਰ ਸਿੰਘ, ਮਹੀਪਾਲ ਢਾਂਡਾ, ਵਿਪੁਲ ਗੋਇਲ, ਡਾ. ਅਰਵਿੰਦ ਕੁਮਾਰ ਸ਼ਰਮਾ, ਸ਼ਿਆਮ ਸਿੰਘ ਰਾਣਾ, ਰਣਬੀਰ ਗੰਗਵਾ, ਕ੍ਰਿਸ਼ਨ ਕੁਮਾਰ ਬੇਦੀ, ਸ਼ਰੂਤੀ ਚੌਧਰੀ ਅਤੇ ਕੁਮਾਰੀ ਆਰਤੀ ਸਿੰਘ ਰਾਓ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਰਾਜੇਸ਼ ਨਾਗਰ ਅਤੇ ਗੌਰਵ ਗੌਤਮ ਨੇ ਰਾਜ ਮੰਤਰੀ (ਸੁਤੰਤਰ ਚਾਰਜ) ਵਜੋਂ ਸਹੁੰ ਚੁੱਕੀ।
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ, ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇਪੀ ਨੱਢਾ, ਊਰਜਾ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ, ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਇਸ ਦੌਰਾਨ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਜ਼ਿਲ੍ਹਾ ਪੰਚਕੂਲਾ, ਫੂਡ ਪ੍ਰੋਸੈਸਿੰਗ ਮੰਤਰੀ ਚਿਰਾਗ ਪਾਸਵਾਨ, ਸੂਖਮ, ਲਘੂ ਅਤੇ ਮੱਧਮ ਉਦਯੋਗ ਮੰਤਰੀ ਜੀਤਨ ਰਾਮ ਮਾਂਝੀ ਅਤੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਰਾਜੀਵ ਰੰਜਨ ਸਿੰਘ ਵੀ ਮੌਜੂਦ ਰਹੇ। ਇਨ੍ਹਾਂ ਤੋਂ ਇਲਾਵਾ ਕੇਂਦਰੀ ਰਾਜ ਮੰਤਰੀ ਰਾਓ ਇੰਦਰਜੀਤ ਸਿੰਘ, ਕ੍ਰਿਸ਼ਨ ਪਾਲ ਗੁੱਜਰ, ਰਾਮ ਦਾਸ ਅਠਾਵਲੇ, ਜੈਅੰਤ ਚੌਧਰੀ, ਅਨੁਪ੍ਰਿਆ ਪਟੇਲ, ਸਤਿਆਪਾਲ ਸਿੰਘ ਬਘੇਲ ਨੇ ਵੀ ਸ਼ਿਰਕਤ ਕੀਤੀ।