ਜਲੰਧਰ, ਜਲੰਧਰ ਦੇ ਰਾਮਾ ਮੰਡੀ ਇਲਾਕੇ ਵਿੱਚ ਮੰਗਲਵਾਰ ਦੇਰ ਸ਼ਾਮ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਮੁੱਖ ਬਾਜ਼ਾਰ ਵਿੱਚ ਸਥਿਤ ICICI ਬੈਂਕ ਦੇ ਬਾਹਰ ਇੱਕ ਫਾਰਚੂਨਰ ਗੱਡੀ ‘ਤੇ ਐਕਟਿਵਾ ਸਵਾਰ ਦੋ ਨੌਜਵਾਨਾਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰਾਮਾ ਮੰਡੀ ਦੀ ਪੁਲਸ ਅਤੇ ਕਮਿਸ਼ਨਰੇਟ ਜਲੰਧਰ ਦੀਆਂ ਜਾਂਚ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ।ਜਾਣਕਾਰੀ ਅਨੁਸਾਰ, ਇਹ ਘਟਨਾ ਸ਼ਾਮ ਕਰੀਬ 7:30 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇੱਕ ਫਾਰਚੂਨਰ ਗੱਡੀ ‘ਤੇ ਐਕਟਿਵਾ ਸਵਾਰ ਦੋ ਨੌਜਵਾਨਾਂ ਨੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੂੰ ਉਸ ਵੇਲੇ ਭਾਜੜਾਂ ਪੈ ਗਈਆਂ ਜਦੋਂ ਫਾਰਚੂਨਰ ਵਿੱਚ ਸਵਾਰ ਇੱਕ ਸਿੱਖ ਵਿਅਕਤੀ ਨੇ ਹਿੰਮਤ ਦਿਖਾਉਂਦੇ ਹੋਏ ਗੱਡੀ ਵਿੱਚੋਂ ਉਤਰ ਕੇ ਆਪਣੀ ਪਿਸਤੌਲ ਨਾਲ 1-2 ਜਵਾਬੀ ਫਾਇਰ ਕਰ ਦਿੱਤੇ।

