Tuesday, December 24, 2024

Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਨਰਾਇਣ ਸਿੰਘ ਚੌੜਾ ਨੂੰ ਮਾਨਯੋਗ ਅਦਾਲਤ 'ਚ ਕੀਤਾ ਪੇਸ਼, ਫਿਰ ਮਿਲਿਆ 3...

ਨਰਾਇਣ ਸਿੰਘ ਚੌੜਾ ਨੂੰ ਮਾਨਯੋਗ ਅਦਾਲਤ ‘ਚ ਕੀਤਾ ਪੇਸ਼, ਫਿਰ ਮਿਲਿਆ 3 ਦਿਨ ਦਾ ਰਿਮਾਂਡ

ਅੰਮ੍ਰਿਤਸਰ- ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੇਵਾ ਨਿਭਾ ਰਹੇ ਸੁਖਬੀਰ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੁਲਸ ਵੱਲੋਂ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਦੇ ਵੱਲੋਂ ਚੌੜਾ ਨੂੰ ਫਿਰ ਤੋਂ ਤਿੰਨ ਦਿਨਾਂ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦੇਈਏ ਇਸ ਤੋਂ ਪਹਿਲਾਂ ਵੀ 5 ਦਸੰਬਰ ਨੂੰ ਨਰਾਇਣ ਸਿੰਘ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ । ਜਿਥੇ ਮਾਨਯੋਗ ਅਦਾਲਤ ਵਲੋਂ ਨਰਾਇਣ ਸਿੰਘ ਚੌੜਾ ਨੂੰ 3 ਦਿਨ ਦੇ ਪੁਲਸ ਰਿਮਾਂਡ ‘ਤੇ ਭੇਜਿਆ ਗਿਆ ਸੀ। ਹਾਲਾਂਕਿ ਨਰਾਇਣ ਸਿੰਘ ਦੀ ਅਦਾਲਤ ‘ਚ ਪਹਿਲੀ ਪੇਸ਼ੀ ਦੌਰਾਨ ਪੁਲਸ ਨੇ 7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਕੋਰਟ ਵੱਲੋਂ ਤਿੰਨ ਦਿਨ ਦਾ ਰਿਮਾਂਡ ਹੀ ਦਿੱਤਾ ਗਿਆ।

ਇਹ ਵੀ ਦੱਸਣਯੋਗ ਹੈ ਕਿ ਪੰਜਾਬ ਪੁਲਸ ਨਰਾਇਣ ਸਿੰਘ ਚੌੜਾ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਆਖਿਰਕਾਰ ਇਸ ਦੇ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਤੇ ਇਸ ਦੇ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਕੇਸ ਦਾ ਕੋਈ ਪੋਲੀਟੀਕਲ ਐਂਗਲ ਤਾਂ ਨਹੀਂ। ਕੁੱਲ ਮਿਲਾ ਕੇ ਇਸ ਪੂਰੇ ਮਾਮਲੇ ਦੀ ਤਫਤੀਸ਼ ਪੁਲਸ ਵੱਲੋਂ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਪੂਰੀ ਸੰਭਾਵਨਾ ਹੈ।