ਚੰਡੀਗੜ੍ਹ/ਮੋਗਾ : ਮੋਗਾ ‘ਚ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ ਨੂੰ ਸੁਲਝਾਉਣ ਅਤੇ ਅਗਵਾ ਹੋਏ ਬੱਚੇ ਨੂੰ ਬਰਾਮਦ ਕਰਨ ਦੇ ਮਾਮਲੇ ‘ਚ ‘ਆਪ’ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਨੀਲ ਗਰਗ ਨੇ ਕਿਹਾ ਕਿ ਮੋਗਾ ‘ਚ ਸ਼ਿਵਸੈਨਾ ਆਗੂ ਦੇ ਕਤਲ ਮਾਮਲੇ ‘ਚ ਪੰਜਾਬ ਪੁਲਸ ਨੇ 24 ਘੰਟਿਆਂ ਅੰਦਰ ਬਰਮਾਸ਼ਾਂ ਨੂੰ ਫੜ੍ਹਿਆ ਹੈ। ਇਸ ਦੇ ਨਾਲ ਹੀ ਅਗਵਾ ਹੋਏ ਬੱਚੇ ਨੂੰ ਸਹੀ-ਸਲਾਮਤ ਬਦਮਾਸ਼ਾਂ ਤੋਂ ਕਾਬੂ ਕਰਕੇ ਉਸ ਦੇ ਪਰਿਵਾਰ ਤੱਕ ਪਹੁੰਚਾਇਆ ਹੈ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਖੁੱਲ੍ਹੀ ਛੋਟ ਦਿੱਤੀ ਗਈ ਹੈ ਕਿ ਸੂਬੇ ‘ਚ ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਬਦਮਾਸ਼ਾਂ ਅਤੇ ਨਸ਼ਾ ਤਸਕਰਾਂ ‘ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।