ਲੋਕ ਸਭਾ ਚੋਣਾਂ ’ਚ ਜਿੱਥੇ ਸਿਆਸੀ ਪਾਰਟੀਆਂ ਦੇ ਦਿੱਗਜ਼ ਉਮੀਦਵਾਰਾਂ ਵੱਲੋਂ ਕਿਸਮਤ ਅਜ਼ਮਾਈ ਜਾ ਰਹੀ ਹੈ ਉੱਥੇ ਹੀ ਆਜ਼ਾਦ ਉਮੀਦਵਾਰਾਂ ਨੇ ਵੀ ਚੋਣ ਦੇ ਮੈਦਾਨ ’ਚ ਆਪਣੀ ਕਿਸਮਤ ਦਾਅ ’ਤੇ ਲਗਾਈ ਹੈ। ਇੱਕ ਪਾਸੇ ਪਾਰਟੀ ਦੇ ਦਿੱਗਜ਼ ਉਮੀਦਵਾਰਾਂ ਵਿਚਾਲੇ ਚੋਣ ਮੈਦਾਨ ’ਚ ਸਿੰਗ ਫਸੇ ਹੋਏ ਹਨ ਤਾਂ ਦੂਜੇ ਪਾਸੇ ਕਈ ਅਜ਼ਾਦ ਉਮੀਦਵਾਰ ਵੀ ਚਰਚਾ ਦਾ ਵਿਸ਼ਾ ਬਣ ਹੋਏ ਹਨ। ਇਸੇ ਤਰ੍ਹਾਂ ਜਲੰਧਰ ਤੋਂ ਇੱਕ ਉਮੀਦਵਾਰ ਨੀਟੂ ਸ਼ਟਰਾਂ ਵਾਲਾ ਇੱਕ ਆਜ਼ਾਦ ਉਮੀਦਵਾਰ ਵੱਜੋਂ ਚੋਣ ਲੜ ਰਹੇ ਹਨ। ਚੋਣ ਨਿਸ਼ਾਨ ਵੱਜੋਂ ਨੀਟੂ ਸ਼ਟਰਾਂ ਵਾਲੇ ਨੂੰ ਪੈਟਰੋਲ ਪੰਪ ਅਲਾਟ ਹੋਇਆ ਹੈ।
ਚੋਣ ਨਿਸ਼ਾਨ ਅਲਾਟ ਕੀਤੇ ਜਾਣ ਤੋਂ ਬਾਅਦ ਨੀਟੂ ਸ਼ਟਰਾਂਵਾਲਾ ਪੱਤਰਕਾਰਾਂ ਦੇ ਸਨਮੁੱਖ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੀਟੂ ਸ਼ਟਰਾਂਵਾਲੇ ਨੇ ਕਿਹਾ ਕਿ ਪਾਰਟੀਆ ਦੇ ਨੇਤਾਵਾਣ ਨੂੰ ਦਲ-ਬਦਲੂ ਕਿਹਾ। ਇਸ ਦੇ ਨਾਲ ਹੀ ਨੀਟੂ ਨੇ ਪਾਰਟੀਆਂ ਦੀ ਬਜਾਏ ਆਜ਼ਾਦ ਉਮੀਦਵਾਰਾਂ ਨੂੰ ਅੱਗੇ ਲਿਆਉਣ ਦੀ ਗੱਲ ਕਹੀ। ਨੀਟੂ ਨੇ ਦੱਸਿਆ ਕਿ ਉਸਦੀ ਪਤਨੀ ਵੀ ਅੰਮ੍ਰਿਤਸਰ ਤੋਂ ਚੋਣ ਲੜ ਰਹੀ ਹੈ, ਜਿਸਨੂੰ ਆਟੋ ਦਾ ਚੋਣ ਨਿਸ਼ਾਨ ਅਲਾਟ ਹੋਇਆ ਹੈ। ਤੁਹਾਨੂੰ ਇਹ ਵੀ ਦੱਸ ਦਈਏ ਕਿ ਨੀਟੂ ਵੱਲੋਂ ਵਾਰਾਣਸੀ ਤੋਂ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਸੀ ਪਰ ਕਿਸੇ ਕਾਰਨ ਉਹ ਉੱਥੇ ਨਾਮਜ਼ਦਗੀ ਕਾਗਜ਼ ਨਹੀਂ ਭਰ ਪਾਏ।