ਮੋਹਾਲੀ: ਪੰਜਾਬ ਵਿੱਚ ਯੂਪੀ-ਬਿਹਾਰ ਦੇ ਮਜ਼ਦੂਰਾਂ ਨੂੰ ਇਕ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਮੋਹਾਲੀ ਦੇ ਇੱਕ ਪਿੰਡ ਨੇ ਪਰਵਾਸੀਆਂ ਨੂੰ ਪਿੰਡ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਪ੍ਰਸਤਾਵ ਅਨੁਸਾਰ ਪਿੰਡ ਵਿੱਚ ਕੋਈ ਵੀ ਪ੍ਰਵਾਸੀਆਂ ਨੂੰ ਰਹਿਣ ਲਈ ਜਗ੍ਹਾ ਨਹੀਂ ਦੇਵੇਗਾ।
ਪ੍ਰਵਾਸੀ ਮਜ਼ਦੂਰ ਆਪਣਾ ਘਰ-ਬਾਰ ਛੱਡ ਕੇ ਦੂਜੇ ਸੂਬਿਆਂ ਵਿੱਚ ਪੈਸੇ ਕਮਾਉਣ ਲਈ ਜਾਂਦੇ ਹਨ ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਚੱਲ ਸਕੇ। ਪਰ ਦੂਜੇ ਰਾਜਾਂ ਵਿੱਚ ਉਨ੍ਹਾਂ ਨਾਲ ਅਕਸਰ ਦੂਜੇ ਦਰਜੇ ਦਾ ਸਲੂਕ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਅਜਿਹੇ ਰਾਜ ਹਨ ਜਿੱਥੋਂ ਜ਼ਿਆਦਾਤਰ ਪ੍ਰਵਾਸੀ ਮਜ਼ਦੂਰਾਂ ਦੇ ਰੂਪ ਵਿੱਚ ਅਤੇ ਹੋਰ ਕੰਮ ਕਰਨ ਲਈ ਬਾਹਰ ਜਾਂਦੇ ਹਨ। ਇਸ ਵਿੱਚ ਪੰਜਾਬ ਵੀ ਸ਼ਾਮਲ ਹੈ ਜਿੱਥੇ ਯੂਪੀ-ਬਿਹਾਰ ਤੋਂ ਪ੍ਰਵਾਸੀ ਕੰਮ ਕਰਨ ਜਾਂਦੇ ਹਨ। ਪੰਜਾਬ ਦੇ ਮੋਹਾਲੀ ਤੋਂ ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ।
ਦਰਅਸਲ, ਮੁਹਾਲੀ ਜ਼ਿਲ੍ਹੇ ਦੀ ਕੁਰਾਲੀ ਗ੍ਰਾਮ ਪੰਚਾਇਤ ਮੁੰਧੌ ਸੰਗਤੀਆ ਵੱਲੋਂ ਇੱਕ ਵਿਵਾਦਤ ਪ੍ਰਸਤਾਵ ਪਾਸ ਕੀਤਾ ਗਿਆ ਹੈ। ਪਿੰਡ ਵਿੱਚ ਰਹਿ ਰਹੇ ਪ੍ਰਵਾਸੀਆਂ ਨੂੰ ਪਿੰਡ ਛੱਡਣ ਦੇ ਹੁਕਮ ਦਿੱਤੇ ਗਏ ਹਨ। ਪ੍ਰਸਤਾਵ ਮੁਤਾਬਕ ਪਿੰਡ ਦਾ ਕੋਈ ਵੀ ਵਿਅਕਤੀ ਪ੍ਰਵਾਸੀਆਂ ਨੂੰ ਰਿਹਾਇਸ਼ ਨਹੀਂ ਦੇਵੇਗਾ। ਪ੍ਰਸਤਾਵ ਅਨੁਸਾਰ ਭਵਿੱਖ ਵਿੱਚ ਵੀ ਪਿੰਡ ਵਿੱਚ ਕਿਸੇ ਪ੍ਰਵਾਸੀ ਲਈ ਕੋਈ ਪਛਾਣ ਪੱਤਰ ਨਹੀਂ ਬਣਾਇਆ ਜਾਵੇਗਾ।