ਅੰਮ੍ਰਿਤਸਰ : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਉਤਰਾਧਿਕਾਰੀ ਐਲਾਨੇ ਗਏ ਹਜ਼ੂਰ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਗ੍ਰਹਿ ਵਿਭਾਗ ਵੱਲੋਂ ਹਜ਼ੂਰ ਸਾਹਿਬ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਸੁਰੱਖਿਆ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਖੁਫੀਆ ਏਜੰਸੀਆਂ ਵਲੋਂ ਮਿਲੀਆਂ ਰਿਪੋਰਟਾਂ ਤੋਂ ਬਾਅਦ ਡੇਰਾ ਬਿਆਸ ਦੇ ਉਤਰਾਧਿਕਾਰੀ ਜਸਦੀਪ ਸਿਘ ਗਿੱਲ ਨੂੰ ਸਰੁੱਖਿਆ ਦਿੱਤੀ ਗਈ ਹੈ।