Become a member

Get the best offers and updates relating to Liberty Case News.

― Advertisement ―

spot_img
spot_img
HomeBig Newsਚੜ੍ਹਦੀ ਕਲਾ ਮਿਸ਼ਨ ਨਾਲ ਪੰਜਾਬ ਦੇ ਵਿਕਾਸ ਦੀ ਨਵੀਂ ਇਤਿਹਾਸਿਕ ਯਾਤਰਾ

ਚੜ੍ਹਦੀ ਕਲਾ ਮਿਸ਼ਨ ਨਾਲ ਪੰਜਾਬ ਦੇ ਵਿਕਾਸ ਦੀ ਨਵੀਂ ਇਤਿਹਾਸਿਕ ਯਾਤਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ  ਵਿਸ਼ੇਸ਼ ਇੰਟਰਵਿਊ ਵਿੱਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੜ੍ਹਦੀ ਕਲਾਂ ਮਿਸ਼ਨ ਬਾਰੇ ਖੁੱਲ੍ਹ ਕੇ ਗੱਲ ਕੀਤੀ । ਸੀਐਮ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਬੀਜੇਪੀ ਆਗੂ ਮਨਪ੍ਰੀਤ ਬਾਦਲ ਉਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ 9 ਸਾਲਾਂ ਵਿੱਚ ਮਨਪ੍ਰੀਤ ਬਾਦਲ ਨੇ ਸਿਰਫ਼ ਇਹ ਹੀ ਕਿਹਾ ਕਿ ਖਜ਼ਾਨਾ ਖਾਲੀ ਹੈ। ਉਨ੍ਹਾਂ ਸਿਰਫ ਆਪਣੇ ਪਰਿਵਾਰ ਉਤੇ ਹੀ ਧਿਆਨ ਦਿੱਤਾ, ਬੱਚੇ ਬਾਹਰ ਚਲੇ ਗਏ ਹਨ।

ਮੁੱਖ ਮੰਤਰੀ ਮਾਨ ਨੇ ਆਪਣੀ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਹੈ, ਅਸੀ ਜਨਤਾ ਨੂੰ ਮੁਫ਼ਤ ਬਿਜਲੀ ਦਿੱਤੀ ਹੈ। ਅਸੀ 2024 ਵਿੱਚ ਗੋਇੰਦਵਾਲ ਸਥਿਤ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਖਰੀਦਿਆ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੀ ਕੋਲੇ ਦੀ ਖਾਣ ਝਾਰਖੰਡ ‘ਚ 2015 ਤੋਂ ਬੰਦ ਪਈ ਸੀ, ਸਾਲ 2022 ਵਿੱਚ ਚਾਲੂ ਕਰਵਾਈ, ਹੁਣ ਕੋਲਾ ਸਿੱਧਾ ਪੰਜਾਬ ਆਉਂਦਾ ਹੈ। ਸਾਡੀ ਸਰਕਾਰ ਨੇ ਪਾਣੀ ਨੂੰ ਟੇਲ ਐਂਡ ਤੱਕ ਲਿਆਂਦਾ।

 

ਹੋਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰ ਭਗਵੰਤ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ (SSF) ਦੀ ਸਥਾਪਨਾ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਲੱਗਭਗ 50 ਫ਼ੀਸਦੀ ਕਮੀ ਆਈ ਹੈ। ਪੰਜਾਬ ਸਰਕਾਰ ਵੱਲੋਂ ਜਨਵਰੀ 2024 ਵਿੱਚ ਸ਼ੁਰੂ ਕੀਤੀ ਇਸ ਫੋਰਸ ਵੱਲੋਂ ਹਾਦਸੇ ਵਾਲੇ ਥਾਂ ਉੱਤੇ 6-8 ਮਿੰਟਾਂ ਵਿੱਚ ਪਹੁੰਚ ਕੇ ਪੀੜ੍ਹਤਾਂ ਨੂੰ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਸਾਲ 2023 ਵਿੱਚ ਟਾਟਾ ਸਟੀਲ ਦਾ ਨੀਂਹ ਪੱਥਰ ਰਖਿਆ ਸੀ , ਜਿਸ ਦਾ 80% ਕੰਮ ਪੂਰਾ ਹੋ ਗਿਆ ਹੈ। ਮਾਨ ਨੇ ਕਿਹਾ ਕਿ ਫ੍ਰਾਈਡਨ ਬਾਰਗ BMW ਦੇ ਪੁਰਜ਼ੇ ਬਣਾਉਂਦਾ ਹੈ।