Become a member

Get the best offers and updates relating to Liberty Case News.

― Advertisement ―

spot_img
spot_img
HomeBreaking Newsਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਆਈ ਨਵੀਂ ਖ਼ਬਰ! ਪਾਵਰਕਾਮ ਵਲੋਂ...

ਪੰਜਾਬ ‘ਚ ਬਿਜਲੀ ਬਿੱਲਾਂ ਨੂੰ ਲੈ ਕੇ ਆਈ ਨਵੀਂ ਖ਼ਬਰ! ਪਾਵਰਕਾਮ ਵਲੋਂ ਵੱਡੇ ਐਕਸ਼ਨ ਦੀ ਤਿਆਰੀ

ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਵੱਖ-ਵੱਖ ਸਰਕਾਰੀ ਵਿਭਾਗ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਵੱਡੇ ਡਿਫ਼ਾਲਟਰਾਂ ਦੀ ਸੂਚੀ ’ਚ ਸ਼ਾਮਲ ਹਨ। ਇਕ ਰਿਪੋਰਟ ਮੁਤਾਬਕ ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ਦੇ ਸਿਰ ’ਤੇ ਪਾਵਰਕਾਮ ਵਿਭਾਗ ਦੀ ਕੁਲ 30,246.34 ਲੱਖ ਰੁਪਏ ਦੀ ਦੇਣਦਾਰੀ ਬਕਾਇਆ ਖੜ੍ਹੀ ਹੋਈ ਹੈ। ਸਿੱਧੇ ਲਫਜ਼ਾਂ ’ਚ ਕਿਹਾ ਜਾਵੇ ਤਾਂ ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਅਤੇ ਪ੍ਰਬੰਧਕਾਂ ਵੱਲੋਂ ਪਾਵਰਕਾਮ ਦੇ ਬਕਾਇਆ ਖੜ੍ਹੇ ਬਿਜਲੀ ਬਿੱਲਾਂ ਦੀ ਰਾਸ਼ੀ ਜਮ੍ਹਾਂ ਨਹੀਂ ਕਰਵਾਈ ਗਈ। ਅਜਿਹੇ ’ਚ ਸਵਾਲ ਉੱਠਣੇ ਲਾਜ਼ਮੀ ਹਨ ਕਿ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਸਹੀ ਸਮੇਂ ’ਤੇ ਬਿਜਲੀ ਦੇ ਬਿੱਲ ਜਮ੍ਹਾਂ ਨਾ ਕਰਵਾਉਣ ਵਾਲੀ ਆਮ ਜਨਤਾ ਖ਼ਿਲਾਫ਼ ਤਾਂ ਲਗਾਤਾਰ ਤਾਬੜਤੋੜ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ’ਚ ਬਿਜਲੀ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ 10-20 ਹਜ਼ਾਰ ਰੁਪਏ ਦੀ ਵਸੂਲੀ ਲਈ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਸਮੇਤ ਮੀਟਰ ਤੱਕ ਵੀ ਉਤਾਰ ਕੇ ਕਬਜ਼ੇ ’ਚ ਲਏ ਜਾ ਰਹੇ ਹਨ।ਹੋਰ ਤਾਂ ਹੋਰ, ਅਧਿਕਾਰੀ ਆਮ ਜਨਤਾ ਦੀ ਕੋਈ ਅਪੀਲ ਦਲੀਲ ਸੁਣਨ ਲਈ ਰਾਜ਼ੀ ਨਹੀਂ ਹਨ ਪਰ ਦੂਜੇ ਪਾਸੇ ਜ਼ਿਲ੍ਹੇ ਨਾਲ ਸਬੰਧਿਤ ਵੱਖ-ਵੱਖ ਸਰਕਾਰੀ ਵਿਭਾਗਾਂ ’ਤੇ ਪਾਵਰਕਾਮ ਵਿਭਾਗ ਪੂਰੀ ਮਿਹਰਬਾਨੀ ਦਿਖਾ ਰਿਹਾ ਹੈ ਅਤੇ ਕਰੋੜਾਂ ਰੁਪਏ ਦੇ ਬਿੱਲ ਬਕਾਇਆ ਖੜ੍ਹੇ ਹੋਣ ਦੇ ਬਾਵਜੂਦ ਪਾਵਰਕਾਮ ਦੇ ਅਧਿਕਾਰੀ ਅਤੇ ਮੁਲਾਜ਼ਮ ਉਕਤ ਵਿਭਾਗੀ ਦਫ਼ਤਰਾਂ ’ਚ ਲੱਗੇ ਬਿਜਲੀ ਦੇ ਕੁਨੈਕਸ਼ਨ ਅਤੇ ਮੀਟਰ ਕੱਟਣ ਦੀ ਹਿੰਮਤ ਨਹੀਂ ਜੁਟਾ ਪਾ ਰਹੇ ਹਨ, ਜੋ ਕਿ ਕਿਤੇ ਨਾ ਕਿਤੇ ਅਧਿਕਾਰੀਆਂ ਦੀ ਦੋਹਰੀ ਮਾਨਸਿਕਤਾ ਨੂੰ ਦਰਸਾਉਂਦਾ ਹੈ।